*ਐਸ.ਡੀ.ਐਮ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਗੁੜੱਦੀ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ*

0
24

ਮਾਨਸਾ, 11 ਅਪ੍ਰੈਲ (ਸਾਰਾ ਯਹਾਂ/  ਮੁੱਖ ਸੰਪਾਦਕ) :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਜਿੱਥੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਕੀਤੇ ਜਾ ਰਹੇ ਹਨ ਉੱਥੇ ਹੀ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਦੇ ਘਰਾਂ ਦੇ ਨੇੜੇ ਦੇਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੱਲੋਂ ਪਿੰਡ ਗੁੜੱਦੀ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
    ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜ਼ਮੀਨੀ ਹਕੀਕਤ ਦਾ ਪਤਾ ਚੱਲ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
 ਕੈਂਪ ਦੌਰਾਨ ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਪਿੰਡ ਗੁੜੱਦੀ ਦੀ ਪੰਚਾਇਤ ਸਮੇਤ ਕੈਂਪ ’ਚ ਪਹੁੰਚੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਨਾਲ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਪਿੰਡ ਵਾਸੀਆਂ ਨੇ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ, ਰਾਸ਼ਨ ਕਾਰਡ, ਪਿੰਡ ਵਿਚ ਪਾਰਕ ਦੀ ਉਸਾਰੀ, ਸਰਕਾਰੀ ਸਕੂਲ ਵਿਚ ਬਾਸਕਿਟਬਾਲ ਦਾ ਗਰਾਊਂਡ, ਕੱਚੇ ਘਰਾਂ ਦੇ ਪੈਸਿਆਂ ਸਬੰਧੀ ਮਸਲਿਆਂ ਨੂੰ ਧਿਆਨ ਵਿਚ ਲਿਆਂਦਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਜਿਵੇਂ ਰੋਜ਼ਗਾਰ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਜਲ ਸਪਲਾਈ ਵਿਭਾਗ, ਹੁਨਰ ਵਿਕਾਸ ਮਿਸ਼ਨ, ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।  
ਇਸ ਮੌਕੇ ਨਾਇਬ ਤਹਿਸੀਲਦਾਰ ਬਲਕੌਰ ਸਿੰਘ, ਬੀ.ਡੀ.ਓ. ਸੁਖਵਿੰਦਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਰਮਨ ਗੁੜੱਦੀ, ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਹਰਵਿੰਦਰ ਸੇਖੋਂ, ਸੂਬਾ ਸਕੱਤਰ ਸਤੀਸ਼ ਸਿੰਗਲਾ, ਚੇਅਰਮੈਨ ਕੋਆਪਰੇਟਿਵ ਬੈਂਕ ਸੋਹਣਾ ਸਿੰਘ ਕਲੀਪੁਰ, ਕੁਲਵਿੰਦਰ ਸਿੰਘ, ਜਗਰੂਪ ਸਿੰਘ, ਰਘਬੀਰ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਕੇਸਰ ਸਿੰਘ, ਦਲਜੀਤ ਸਿੰਘ, ਹਰਮੇਸ਼ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਪਟਵਾਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS