*ਐਸ.ਡੀ.ਐਮ. ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ*

0
28

ਮਾਨਸਾ, 21 ਮਾਰਚ:(ਸਾਰਾ ਯਹਾਂ/ਮੁੱਖ ਸੰਪਾਦਕ)
ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਵਿਖੇ 206 ਪੋਲਿੰਗ ਸਟੇਸ਼ਨਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਚੋਣਾਂ ਦੌਰਾਨ ਅਮਨ ਭਾਈਚਾਰਾ ਬਣਾ ਕੇ ਰੱਖਿਆ ਜਾਵੇ ਅਤੇ ਚੋਣਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨ੍ਹਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ’ਤੇ ਰੋਕ ਲਗਾਈ ਗਈ ਹੈ।ਉਨ੍ਹਾਂ ਪੋਲਿੰਗ ਬੂਥਾਂ ’ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ।

NO COMMENTS