-ਐਸ.ਡੀ.ਐਮ. ਨੇ ਲੋੜਵੰਦ ਔਰਤਾਂ ਨੂੰ ਮੁਹੱਈਆ ਕਰਵਾਏ ਸੈਨੇਟਰੀ ਪੈਡਜ਼

0
32

ਮਾਨਸਾ, 21 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਵਸਤਾਂ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਮਾਨਸਾ ਸਬ-ਡਵੀਜ਼ਨ ਦੀਆਂ ਵੱਖ-ਵੱਖ ਥਾਵਾਂ ‘ਤੇ ਪਿੰਡ ਖੋਖਰ ਕਲਾਂ, ਠੂਠਿਆਂਵਾਲੀ, ਸਾਹਮਣੇ ਅਨਾਜ ਮੰਡੀ ਮਾਨਸਾ, ਵਾਡਰ ਨੰਬਰ 9 ਮਾਨਸਾ, ਵੀਰ ਨਗਰ ਮੁਹੱਲਾ ਮਾਨਸਾ ਆਦਿ ਥਾਵਾਂ ਤੇ ਔਰਤਾਂ ਨੂੰ ਸੈਨੇਟਰੀ ਪੈਡਜ਼ ਮੁਹੱਈਆ ਕਰਵਾਏ ਗਏ ਹਨ।
ਐਸ.ਡੀ.ਐਮ. ਮਾਨਸਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਔਰਤਾਂ ਨੂੰ ਸੈਨੇਟਰੀ ਪੈਡਜ਼ ਦੀ ਕਾਫ਼ੀ ਕਿੱਲਤ ਮਹਿਸੂਸ ਹੋ ਰਹੀ ਹੈ ਅਤੇ ਕਰਫਿਊ ਦੌਰਾਨ ਉਹ ਘਰਾਂ ਤੋਂ ਬਾਹਰ ਵੀ ਨਹੀਂ ਨਿਕਲ ਪਾ ਰਹੀਆਂ। ਉਨ੍ਹਾਂ ਦੱਸਿਆ ਕਿ ਉਹ ਖੁਦ ਔਰਤ ਹੋਣ ਦੇ ਨਾਤੇ ਔਰਤਾਂ ਦੀ ਸਮੱਸਿਆ ਨੂੰ ਸਮਝ ਸਕਦੇ ਹਨ ਇਸ ਲਈ ਉਹ ਖੁਦ ਇਹ ਸੈਨੇਟਰੀ ਪੈਡਜ਼ ਵੰਡ ਰਹੇ ਹਨ।
ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਹੁਣ ਤੱਕ ਕਰੀਬ 300 ਸੈਨੇਟਰੀ ਪੈਡਜ਼ ਵੰਡੇ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਜ ਸਲੱਮ ਏਰੀਆ ਅਤੇ ਲੋੜਵੰਦ ਔਰਤਾਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਔਰਤਾਂ ਦੀ ਸਮੱਸਿਆ ਨੂੰ ਸਮਝਦੇ ਹੋਏ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਉਪਰਾਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸੰਕਟ ਦੀ ਘੜੀ ਵਿਚ ਹਰ ਸਮੇਂ ਔਰਤਾਂ ਦੇ ਨਾਲ ਖੜ੍ਹੇ ਹਨ।

NO COMMENTS