ਐਸ.ਡੀ.ਐਮ. ਨੇ ਵਾਹਨਾਂ ਪਿੱਛੇ ਰਿਫਲੈਕਟਰ ਲਗਾ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦਾ ਦਿੱਤਾ ਸੱਦਾ

0
26

ਸਰਦੂਲਗੜ੍ਹ/ਮਾਨਸਾ, 29 ਦਸੰਬਰ  (ਸਾਰਾ ਯਹਾ / ਬਲਜੀਤ ਪਾਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ ਨੇ ਸਰਦੂਲੇਵਾਲਾ ਚੌਕ ਵਿਖੇ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਜਿੱਥੇ  ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ, ਉਥੇ ਹੀ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ।  ਇਸ ਸਬੰਧੀ ਐਸ.ਡੀ.ਐਮ. ਨੇ ਕਿਹਾ ਕਿ ਧੁੰਦ ਦੇ ਮੌਸਮ ਦੇ ਚੱਲਦਿਆਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੂਹ ਵਾਹਨ ਚਾਲਕ ਆਪਣੇ-ਆਪਣੇ ਵਾਹਨਾਂ ’ਤੇ ਰਿਫਲੈਕਟਰ ਜ਼ਰੂਰ ਲਗਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਤੋਂ ਬਚਿਆ ਜਾ ਸਕੇ। 

ਸ਼੍ਰੀਮਤੀ ਸਰਬਜੀਤ ਕੌਰ ਨੇ ਇਸ ਮੌਕੇ ਵਾਹਨਾਂ ’ਤੇ ਲੱਗੇ ਪੈ੍ਰਸ਼ਰ ਹਾਰਨਾਂ ਦੀ ਵੀ ਚੈਕਿੰਗ ਕੀਤੀ ਅਤੇ ਪੈ੍ਰਸ਼ਰ ਹਾਰਨ ਪਾਏ ਜਾਣ ਵਾਲੇ ਵਾਹਨਾਂ ਦੇ ਚਲਾਨ ਕੱਟੇ। ਉਨ੍ਹਾਂ ਕਿਹਾ ਕਿ ਇਹ ਪ੍ਰੈਸ਼ਰ ਹਾਰਨ ਅਕਸਰ ਹੀ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ। ਇਸ ਲਈ ਵਾਹਨਾਂ ’ਤੇ ਪ੍ਰੈਸ਼ਰ ਹਾਰਨ ਨਾ ਲਗਾਏ  ਜਾਣ।  ਐਸ.ਡੀ.ਐਮ. ਨੇ ਇਸ ਮੌਕੇ ਲੋਕਾਂ ਨੂੰ ਧੁੰਦ ਦੇ ਮੌਕੇ ਸਾਵਧਾਨੀਆਂ ਦੀ ਵਰਤੋਂ ਕਰਕੇ ਵਾਹਨ ਚਲਾਉਣ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਬਹੁਤ ਹੀ ਜ਼ਰੂਰੀ ਕੰਮ ਹੋਵੇ ਤਾਂ ਹੀ ਇਸ ਮੌਸਮ ਵਿੱਚ ਵਾਹਨ ਚਲਾਏ ਜਾਣ।  

NO COMMENTS