*ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਬੁਢਲਾਡਾ ਵਿਖੇ ਲਹਿਰਾਇਆ ਕੌਮੀ ਝੰਡਾ *

0
35

ਮਾਨਸਾ, 16 ਅਗਸਤ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
     ਸਬ-ਡਵੀਜ਼ਨ ਬੁਢਲਾਡਾ ਵਿਖੇ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਵੀ ਮੌਜੂਦ ਸਨ। ਐਸ.ਡੀ.ਐਮ. ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਆਪਣੀਆਂ ਵੱਡਮੁੱਲੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਅੱਗੇ ਸਾਡਾ ਸਿਰ ਝੁਕਦਾ ਹੈ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਂਹ ਲੈ ਰਹੇ ਹਾਂ।
     ਐਸ.ਡੀ.ਐਮ. ਨੇ ਆਪਣੇ ਸੰਬੋਧਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਆਜ਼ਾਦ ਮੁਲਕ ਦੇ ਨਿਵਾਸੀ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਸਾਨੂੰ ਇਨ੍ਹਾਂ ਸਾਰੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਸੇਵਾ ਲਈ ਨਿਰਸਵਾਰਥ ਭਾਵਨਾ ਨਾਲ ਤਿਆਰ ਰਹਿਣਾ ਚਾਹੀਦਾ ਹੈ।


     ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਅਤੇ ਉਨ੍ਹਾਂ ਦੇ ਕੰਮਾਂ ਦਾ ਮਿੱਥੇ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ।
    ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਐਸ.ਡੀ.ਐਮ. ਸ਼੍ਰੀ ਪ੍ਰਮੋਦ ਸਿੰਗਲਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਦੇ ਗੀਤਾਂ ’ਤੇ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।  


    ਇਸ ਮੌਕੇ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਬੁਢਲਾਡਾ ਸ਼੍ਰੀ ਮੰਨੂ ਮੀਤ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ਼੍ਰੀਮਤੀ ਜੈਸਿਕਾ ਵਿਜ, ਡੀ.ਐਸ.ਪੀ. ਮਨਜੀਤ ਸਿੰਘ, ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸੁਖਪਾਲ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਬਲਕਾਰ ਸਿੰਘ, ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਗੁਰਦਾਸ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਮੋਹਤਬਰ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਮੌਜੂਦ ਸਨ।

NO COMMENTS