*ਐਸ.ਡੀ.ਐਮ. ਸਰਦੂਲਗੜ੍ਹ ਨੇ ਵੱਖ ਵੱਖ ਪਿੰਡਾਂ ਵਿਚ ਭਾਰੀ ਬਰਸਾਤ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ*

0
49

ਮਾਨਸਾ, 25 ਮਾਰਚ  (ਸਾਰਾ ਯਹਾਂ/  ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਨੇ ਸਬ ਡਵੀਜ਼ਨ ਸਰਦੂਲਗੜ੍ਹ ਅਧੀਨ ਆਉਂਦੇ ਪਿੰਡ ਜਟਾਣਾ ਕਲਾਂ, ਜਟਾਣਾ ਖੁਰਦ, ਝੰਡੂਕੇ, ਚੈਨਵਾਲਾ, ਟਿੱਬੀ ਹਰੀ ਸਿੰਘ, ਫਤਹਿਪੁਰ, ਘੁਰਕਣੀ  ਵਿਖੇ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਨਾਲ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ ਲਿਆ।
ਐਸ.ਡੀ.ਐਮ. ਪੂਨਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਕਣਕ, ਸਰ੍ਹੋਂ ਅਤੇ ਹਰੇ ਚਾਰੇ ਦੇ ਹੋਏ ਨੁਕਸਾਨ ਦਾ ਮੌਕਾ ਵੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਵਾਰੀ ਵੱਲੋਂ ਪਿੰਡਾਂ ਵਿਚ ਜਾ ਕੇ ਫਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਫਸਲਾਂ ਦੇ ਹੋਏ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾ ਰਹੀ ਹੈ।

NO COMMENTS