*ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ ਵਿਖੇ ਕਰਵਾਏ ਸੋਲੋ ਡਾਂਸ ਮੁਕਾਬਲੇਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਨੇ ਕੀਤਾ ਸਨਮਾਨਿਤ*

0
48

ਮਾਨਸਾ ,18 ਅਕਤੂਬਰ 2021(ਸਾਰਾ ਯਹਾਂ/ਬੀਰਬਲ ਧਾਲੀਵਾਲ) : ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ ਮਾਨਸਾ ਵਿਖੇ 9ਵੀਂ ਤੋਂ 12ਵੀਂ ਜਮਾਤ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਵਿਦਿਆਰਥੀਆਂ *ਚ ਆਤਮ—ਵਿਸ਼ਵਾਸ ਵਧਾਉਣ ਦੇ ਮੰਤਵ ਨਾਲ ਸਕੂਲ ਵੱਲੋਂ ਸਮੇਂ—ਸਮੇਂ *ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਪ੍ਰਿੰਸੀਪਲ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਨੂੰ ਕਰਵਾਉਣ ਦਾ ਇੱਕ ਹੋਰ ਮੰਤਵ ਇਹ ਵੀ ਹੈ ਕਿ ਇਸ ਨਾਲ ਬੱਚਿਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਬਾਹਰ ਨਿਕਲਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਸੰਗੀਤ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਵੀ ਵਾਧਾ ਕਰਦਾ ਹੈ।ਇਸ ਮੁਕਾਬਲੇ ਵਿੱਚ ਬੱਚਿਆਂ ਦੀ ਪ੍ਰਤਿਭਾ ਨੂੰ ਦੇਖਕੇ ਉਨ੍ਹਾਂ ਨੂੰ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਦੇਣ ਲਈ ਜੱਜ ਦੀ ਭੂਮਿਕਾ ਮੈਡਮ ਅਲੀਸ਼ਾ ਨੇ ਨਿਭਾਈ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪ੍ਰਿੰਸੀਪਲ ਨੇ ਸਕੂਲ ਦੇ ਸੰਗੀਤ ਅਧਿਆਪਕ ਡਾ. ਨੀਰੂ ਸ਼ਰਮਾ ਦੀ ਵੀ ਸ਼ਲਾਘਾ ਕੀਤੀ।

NO COMMENTS