*ਐੱਸ.ਡੀ.ਐਮ ਅਤੇ ਡੀ.ਐੱਸ.ਪੀ ਨੇ ਪਰਾਲੀ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਮੀਟਿੰਗਾਂ ਕਰਕੇ ਕੀਤਾ ਜਾਗਰੂਕ*

0
31

ਮਾਨਸਾ, 02 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਨੇ ਪਿੰਡ ਨੰਗਲ ਖੁਰਦ, ਖਿਆਲਾ ਕਲਾਂ, ਬੁਰਜ਼ ਹਰੀ ਵਿਖੇ ਕਿਸਾਨ ਮਿਲਣੀਆਂ ਕਰਨ ਮੌਕੇ ਕੀਤਾ।
ਐਸ.ਡੀ.ਐਮ. ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸਾਸ਼ਨ ਦੀ ਮੁਹਿੰਮ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਮਾਹੌਲ ਵਿਚ ਵਾਤਾਵਰਣ ਪ੍ਰਤੀ ਸੁਚੇਤ ਹੋਣਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ, ਫਸਲ ਦੇ ਚੰਗੇ ਝਾੜ ਅਤੇ ਗੁਣਵੱਤਾ ਲਈ ਕਿਸਾਨ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ।
ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦਾ ਸਹਿਯੋਗ ਲੈ ਸਕਦੇ ਹਨ। ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਡੀ.ਐਸ.ਪੀ. ਸਬ ਡਵੀਜਨ ਮਾਨਸਾ ਬੂਟਾ ਸਿੰਘ ਗਿੱਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ‘ਤੇ ਜ਼ੁਰਮਾਨੇ ਦੇ ਨਾਲ ਨਾਲ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਦਰਜ ਕਰਨ ਦਾ ਕਾਨੂੰਨ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਗਿੱਲ ਨੇ ਪਰਾਲੀ ਨੂੰ ਅੱਗ ਲਾਉਣ ਵਾਤਾਵਰਨ ਗੰਧਲਾ ਹੁੰਦਾ ਹੈ ਜਿਸ ਨਾਲ ਭਿਆਨਕ ਬਿਮਾਰੀਆ ਫੈਲਦੀਆਂ ਹਨ ।ਇਸ ਮੌਕੇ ਐੱਸ.ਐੱਚ.ਓ ਸਦਰ ਮਾਨਸਾ ਬੂਟਾ ਸਿੰਘ ਵੀ ਮੌਜੂਦ ਸਨ

LEAVE A REPLY

Please enter your comment!
Please enter your name here