*ਓਡੀਸ਼ਾ ਰੇਲ ਹਾਦਸੇ ‘ਚ 261 ਲੋਕਾਂ ਦੀਆਂ ਲਾਸ਼ਾਂ ਬਰਾਮਦ, PM ਮੋਦੀ ਪਹੁੰਚੇ ਬਾਲਾਸੋਰ, ਘਟਨਾ ਦਾ ਲੈ ਰਹੇ ਜਾਇਜ਼ਾ*

0
129

 (ਸਾਰਾ ਯਹਾਂ/ਬਿਊਰੋ ਨਿਊਜ਼ ):  ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਵਿੱਚ ਹੁਣ ਤੱਕ 260 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚ ਗਏ ਹਨ। ਉਹ ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਨੇ ਸ਼ਨੀਵਾਰ ਸਵੇਰੇ ਮੌਕੇ ਦਾ ਦੌਰਾ ਕਰਨ ਤੋਂ ਪਹਿਲਾਂ ਸਮੀਖਿਆ ਮੀਟਿੰਗ ਕੀਤੀ। ਇਸ ਹਾਦਸੇ ਨੂੰ ਦੇਸ਼ ਦੇ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਪੀਐਮ ਮੋਦੀ ਜ਼ਖਮੀਆਂ ਨਾਲ ਕਰਨਗੇ ਮੁਲਾਕਾਤ 


ਪ੍ਰਧਾਨ ਮੰਤਰੀ ਮੋਦੀ ਨੇ ਅੱਜ ਓਡੀਸ਼ਾ ਵਿੱਚ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਹਾਦਸੇ ਵਾਲੀ ਥਾਂ ‘ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਪੀਐਮ ਮੋਦੀ ਕਟਕ ਦੇ ਹਸਪਤਾਲ ਦਾ ਦੌਰਾ ਕਰਨਗੇ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਪੀਐਮ ਮੋਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਦੇ ਬਾਲਾਸੋਰ ਪਹੁੰਚ ਗਏ ਹਨ। ਉਹ ਘਟਨਾ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

2 ਜੂਨ ਦੀ ਸ਼ਾਮ ਨੂੰ ਵਾਪਰਿਆ ਦਰਦਨਾਕ ਰੇਲ ਹਾਦਸਾ

ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ (2 ਜੂਨ) ਦੀ ਸ਼ਾਮ ਨੂੰ ਇੱਕ ਦਰਦਨਾਕ ਰੇਲ ਹਾਦਸਾ ਵਾਪਰਿਆ। ਰੇਲਵੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਬਹੰਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ ‘ਤੇ ਡਿੱਗ ਗਏ। ਉਨ੍ਹਾਂ ਦੱਸਿਆ, ”ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।” ਉਨ੍ਹਾਂ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਕਾਰਨ ਮਾਲ ਗੱਡੀ ਪਲਟ ਗਈ। 

ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 261 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਉਸ ਸਮੇਂ ਵਾਪਰਿਆ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ।

ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਦੱਸਿਆ ਕਿ 132 ਜ਼ਖਮੀਆਂ ਨੂੰ ਸੋਰੋ, ਗੋਪਾਲਪੁਰ ਅਤੇ ਖੰਤਾਪਾਡਾ ਸਿਹਤ ਕੇਂਦਰਾਂ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ 47 ਲੋਕਾਂ ਨੂੰ ਬਾਲਾਸੋਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬਾਲਾਸੋਰ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਕਰੀਬ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਕ, ਪਟੜੀ ਤੋਂ ਉਤਰੇ ਡੱਬਿਆਂ ਵਿਚ ਕਈ ਲੋਕ ਫਸ ਗਏ ਸਨ ਅਤੇ ਸਥਾਨਕ ਲੋਕ ਐਮਰਜੈਂਸੀ ਸੇਵਾ ਦੇ ਕਰਮਚਾਰੀਆਂ ਨੂੰ ਉਨ੍ਹਾਂ ਨੂੰ ਬਚਾਉਣ ਵਿਚ ਮਦਦ ਕਰ ਰਹੇ ਸਨ, ਪਰ ਹਨੇਰਾ ਹੋਣ ਕਾਰਨ ਕਾਰਵਾਈ ਵਿਚ ਰੁਕਾਵਟ ਆਈ। ਅਧਿਕਾਰੀਆਂ ਨੇ ਦੱਸਿਆ ਕਿ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਸ਼ੇਸ਼ ਰਾਹਤ ਸਕੱਤਰ ਸਤਿਆਵਰਤ ਸਾਹੂ ਅਤੇ ਮਾਲ ਮੰਤਰੀ ਪ੍ਰਮਿਲਾ ਮਲਿਕ ਨੂੰ ਹਾਦਸੇ ਵਾਲੀ ਥਾਂ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ।

ਦੱਖਣ ਪੂਰਬੀ ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇੱਕ ਦੁਰਘਟਨਾ ਰਾਹਤ ਰੇਲ ਗੱਡੀ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਓਡੀਸ਼ਾ ਡਿਜ਼ਾਸਟਰ ਰੈਪਿਡ ਐਕਸ਼ਨ ਫੋਰਸ (ODRAF) ਦੇ ਚਾਰ ਕਾਲਮ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਤਿੰਨ ਕਾਲਮ ਅਤੇ 60 ਐਂਬੂਲੈਂਸ ਜ਼ਖ਼ਮੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਹਾਦਸੇ ਦੇ ਮੱਦੇਨਜ਼ਰ ਓਡੀਸ਼ਾ ਸਰਕਾਰ ਅਤੇ ਰੇਲਵੇ ਨੇ ਹੈਲਪਲਾਈਨ ਸ਼ੁਰੂ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਹਾਦਸੇ ਤੋਂ ਦੁਖੀ ਹਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਹੈ। ਉਹਨਾਂ ਨੇ ਕਿਹਾ, “ਮੈਂ ਓਡੀਸ਼ਾ ਵਿੱਚ ਰੇਲ ਹਾਦਸੇ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਪੱਛਮੀ ਬੰਗਾਲ ਦੇ ਮੁੱਖ ਸਕੱਤਰ ਐਚ ਕੇ ਦਿਵੇਦੀ ਨੇ ਕਿਹਾ ਕਿ ਰਾਜ ਸਰਕਾਰ ਮੰਤਰੀ ਮਾਨਸ ਭੂਈਆਂ ਅਤੇ ਸੰਸਦ ਮੈਂਬਰ ਡੋਲਾ ਸੇਨ ਦੀ ਅਗਵਾਈ ਵਾਲੀ ਟੀਮ ਨੂੰ ਮੌਕੇ ‘ਤੇ ਭੇਜ ਰਹੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਦੇ ਨਾਲ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੀ ਹੈ। ਬੈਨਰਜੀ ਨੇ ਕਿਹਾ, ਪੱਛਮੀ ਬੰਗਾਲ ਸਰਕਾਰ ਓਡੀਸ਼ਾ ਸਰਕਾਰ ਅਤੇ ਦੱਖਣ ਪੂਰਬੀ ਰੇਲਵੇ ਨਾਲ ਤਾਲਮੇਲ ਕਰ ਰਹੀ ਹੈ।

NO COMMENTS