ਅੰਮ੍ਰਿਤਸਰ 22 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਸੀਨੀਅਰ ਲੀਡਰ ਓਪੀ ਸੋਨੀ ਤੇ ਬੋਨੀ ਅਜਨਾਲਾ ਤੋਂ ਬਾਅਦ ਹੁਣ ਅਜਨਾਲਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਕੋਲੋਂ ਵੀ ਫੋਨ ਕਰਕੇ ਫਿਰੌਤੀ ਮੰਗੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਕੰਬੋਅ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਬੋਨੀ ਅਜਨਾਲਾ, ਓਪੀ ਸੋਨੀ ਤੋਂ ਬਾਅਦ ਹਰਪ੍ਰਤਾਪ ਸਿੰਘ ਅਜਨਾਲਾ ਮਾਝੇ ਦੇ ਤੀਜੇ ਆਗੂ ਨੇ ਜਿਨ੍ਹਾਂ ਨੇ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਾਰੈਂਸ ਗਰੁੱਪ ਦੇ ਨਾਮ ‘ਤੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਫਿਰੌਤੀ ਮੰਗੀ ਹੈ।