-ਓ.ਪੀ.ਡੀ. ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ: ਸਿਵਲ ਸਰਜਨ

0
35

ਮਾਨਸਾ, 2 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਸਿਹਤ ਕਰਮੀਆਂ ਅਤੇ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਓ.ਪੀ.ਡੀ. ਵਿਚ ਆਉਣ ਵਾਲੇ ਮਰੀਜ਼ਾਂ ਵਿਚਕਾਰ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਉਣ।
    ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਥਿਤੀ ਦੌਰਾਨ ਘਰਾਂ ਤੋਂ ਬਾਹਰ ਨਾ ਨਿੱਕਲਣ, ਘਰ ਵਿਚ ਰਹਿ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾਂ ਨਾਲ ਹੀ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ 14 ਦਿਨ ਲਈ ਆਈਸੋਲੇਟ ਕਰਕੇ ਰੱਖਿਆ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨ੍ਹਾਂ ਦਾ ਚੈੱਕਅਪ ਕਰਕੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਸਬੰਧੀ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

NO COMMENTS