*ਔਰਤਾਂ ਦੀ ਸਿਹਤ ਅਤੇ ਜਾਗਰੂਤਾ ਸਬੰਧੀ 11 ਫਰਵਰੀ ਨੂੰ ਬਾਲ ਭਵਨ ਵਿਖੇ ਲੱਗੇਗਾ ਕੈਂਪ-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ*

0
10

ਮਾਨਸਾ, 05 ਫਰਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਸ਼੍ਰੀਮਤੀ ਰਤਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਲਗਾਏ ਜਾ ਰਹੇ ਕੈਂਪਾਂ ਦੇ ਸੰਦਰਭ ਵਿੱਚ ਜ਼ਿਲ੍ਹਾ ਮਾਨਸਾ ਦੇ ਬਾਲ ਭਵਨ ਰੈਡ ਕਰਾਸ ਪਾਰਕ ਵਿਖੇ 11 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਔਰਤਾਂ ਇਹ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਮਾਹਿਰ ਡਾਕਟਰਾਂ ਵੱਲੋਂ ਔਰਤਾਂ ਦਾ ਮੁਫ਼ਤ ਹੈਲਥ ਚੈਕਅੱਪ ਕਰਨ ਦੇ ਨਾਲ-ਨਾਲ ਮੁੱਢਲੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ ਅਤੇ ਸੈਲਫ਼ ਹੈਲਪ ਗਰੁੱਪ ਵੱਲੋਂ ਹੱਥੀ ਤਿਆਰ ਕੀਤੇ ਜਾਂਦੇ ਸਮਾਨ ਜਿਵੇਂ ਅਚਾਰ, ਚਟਨੀ, ਹੈਂਡੀਕਰਾਫ਼ਟ ਅਤੇ ਲੇਡੀਜ਼ ਸੂਟ ਵਰਗੀਆਂ ਆਈਟਮਾਂ ਰੱਖੀਆਂ ਜਾਣਗੀਆਂ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਲੜਕੀਆਂ ਦੀ ਰੋਜ਼ਗਾਰ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ।

NO COMMENTS