*ਕਟੜਾ ਤੋਂ ਜੰਮੂ ਜਾ ਰਹੀ ਬੱਸ ਨੂੰ ਲੱਗੀ ਅੱਗ, ਚਾਰ ਦੀ ਮੌਤ

0
90

13,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਕਟੜਾ ਤੋਂ ਜੰਮੂ ਜਾ ਰਹੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ‘ਚ ਝੁਲਸਣ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਬੱਸ ‘ਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਨੰਬਰ ਜੇ.ਕੇ.14/1831 ਜੰਮੂ ਤੋਂ ਕਟੜਾ ਲਈ ਰਵਾਨਾ ਹੋਈ ਸੀ, ਜਿਵੇਂ ਹੀ ਇਹ ਬੱਸ ਕਟੜਾ ਤੋਂ ਇੱਕ ਕਿਲੋਮੀਟਰ ਅੱਗੇ ਆਈ ਤਾਂ ਅਚਾਨਕ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ।

ਅੱਗ ਲੱਗਣ ਤੋਂ ਬਾਅਦ ਬੱਸ ‘ਚ ਹਫੜਾ-ਦਫੜੀ ਮਚ ਗਈ, ਜਿਸ ਦੌਰਾਨ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ। ਇਸ ਹਾਦਸੇ ‘ਚ ਕੁਝ ਯਾਤਰੀਆਂ ਨੂੰ ਬੱਸ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ ਦੋ ਯਾਤਰੀਆਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ‘ਚ 20 ਦੇ ਕਰੀਬ ਲੋਕ ਜ਼ਖਮੀ ਹੋਏ ਹਨ ਜਦਕਿ ਕੁਝ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਟਵੀਟ ਕੀਤਾ

ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਸਾਰੇ ਯਾਤਰੀ ਵੈਸ਼ਨੋ ਦੇਵੀ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਸੀ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਤੁਰੰਤ ਟਵੀਟ ਕੀਤਾ, ”ਉਨ੍ਹਾਂ ਲਿਖਿਆ, ਜਿਵੇਂ ਹੀ ਕਟੜਾ ‘ਚ ਬੱਸ ਹਾਦਸੇ ਦੀ ਖ਼ਬਰ ਮਿਲੀ, ਜੰਮੂ ਦੀ ਡਿਪਟੀ ਕਮਿਸ਼ਨਰ ਬਬੀਲਾ ਰੱਖਵਾਲਾ ਨਾਲ ਗੱਲ ਕੀਤੀ, ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਨਰਾਇਣਾ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਵਿੱਤੀ ਸਮੇਤ ਹਰ ਸੰਭਵ ਮਦਦ ਕੀਤੀ। ਹਾਦਸੇ ‘ਚ ਜ਼ਖਮੀਆਂ ਦੀ ਮਦਦ ਕੀਤੀ ਜਾਵੇਗੀ।”

NO COMMENTS