*ਕਣਕ ਕੱਟਣ ਉਪਰੰਤ ਨਾੜ੍ਹ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ*

0
120

ਮਾਨਸਾ, 25 ਮਾਰਚ  (ਸਾਰਾ ਯਹਾਂ/ ਮੁੱਖ ਸੰਪਾਦਕ ) : ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਅੰਦਰ ਕਣਕ ਕੱਟਣ ਉਪਰੰਤ ਉਸ ਦੀ ਨਾੜ੍ਹ ਨੂੰ ਅੱਗ ਲਗਾਉਣ *ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਲ 2022 ਦੀ ਕਣਕ (ਫਸਲ) ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਆਮ ਤੌਰ *ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਉਸ ਦੇ ਨਾੜ੍ਹ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ।ਇਸ ਨਾਲ ਆਲੇ ਦੁਆਲੇ ਖੜ੍ਹੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਆਬਾਦੀ ਦੇ ਵਿਚ ਵੀ ਅੱਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਵੀ ਡਰ ਰਹਿੰਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਅਸਿੱਧੇ ਤੌਰ *ਤੇ ਅਸਰ ਦੇਸ਼ ਦੇ ਉਤਪਾਦਨ *ਤੇ ਪੈਂਦਾ ਹੈ।
ਇਹ ਹੁਕਮ 1 ਅਪ੍ਰੈਲ 2022 ਤੋਂ 31 ਮਈ 2022 ਤੱਕ ਲਾਗੂ ਰਹੇਗਾ।

NO COMMENTS