*ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਵਿਧਾਇਕ ਪੱਬਾ ਪਾਰ, ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ*

0
24

24,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ਦੇ ਸਾਹਮਣੇ ਪਹਿਲੀ ਚੁਣੌਤੀ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ ਕਣਕ ਦਾ ਸੀਜ਼ਨ ਹੈ। ਜਿਸਨੂੰ ਲੈ ਕੇ ਪਾਰਟੀ ਵਿਧਾਇਕਾਂ ਨੇ ਜ਼ਮੀਨੀ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕਰਕੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਰੂਰੀ ਹਦਾਇਤਾਂ ਦਿੱਤੀਆਂ। ਵਿਧਾਇਕ ਨੇ ਦਾਅਵਾ ਕੀਤਾ ਕਿ ਇਸ ਵਾਰ ਸੀਜ਼ਨ ‘ਚ ਇੱਕ ਪੈਸੇ ਦੀ ਰਿਸ਼ਵਤ ਨਹੀਂ ਚੱਲੇਗੀ ਅਤੇ ਨਾ ਹੀ ਸਰਕਾਰੀ ਸਿਸਟਮ ‘ਚ ਕੋਈ ਸਿਆਸੀ ਦਖਲ ਹੋਵੇਗਾ।

ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ  ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ। ਵਿਧਾਇਕ ਨੇ ਦਾਅਵਾ ਕੀਤਾ ਕਿ ਇਸ ਵਾਰ ਸੀਜ਼ਨ ਚ ਇੱਕ ਪੈਸੇ ਦੀ ਰਿਸ਼ਵਤ ਨਹੀਂ ਚੱਲੇਗੀ ਅਤੇ ਨਾ ਹੀ ਸਰਕਾਰੀ ਸਿਸਟਮ ‘ਚ ਕੋਈ ਸਿਆਸੀ ਦਖਲ ਹੋਵੇਗਾ।

ਪੁਰਾਣੇ ਸਮੇਂ ਦੌਰਾਨ ਟੈਂਡਰਾਂ ਚ ਕੋਈ ਗੜਬੜੀ ਨੂੰ ਲੈ ਕੇ ਵਿਧਾਇਕ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਬਹੁਤ ਘਪਲੇ ਹੋਏ। ਇਸ ਵਾਰ ਅਜਿਹਾ ਨਹੀਂ ਹੋਵੇਗਾ। ਸਾਰੀ ਨੀਤੀ ਨਵੀਂ ਬਣ ਰਹੀ ਹੈ। ਪਹਿਲਾ ਸੀਜ਼ਨ ਨੇੜੇ ਹੋਣ ਕਰਕੇ ਨੀਤੀ ਇਸ ਵਾਰ ਲਾਗੂ ਹੋਣ ‘ਚ ਸਮਾਂ ਲੱਗ ਸਕਦਾ। ਪ੍ਰੰਤੂ ਅਗਲੇ ਸੀਜ਼ਨ ਤੋਂ ਨਵੀਂ ਨੀਤੀ ਨਾਲ ਫਸਲ ਦੀ ਖਰੀਦ ਸ਼ੁਰੂ ਹੋਵੇਗੀ। 

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ।

NO COMMENTS