*ਕਣਕ ਦੀ ਖਰੀਦ ਲਈ ਐਕਸ਼ਨ ਪਲਾਨ! ਕੋਈ ਵੀ ਅਫ਼ਸਰ ਅਗੇਤੀ ਪ੍ਰਵਾਨਗੀ ਤੋਂ ਬਿਨਾ ਨਹੀਂ ਛੱਡੇਗਾ ਆਪਣਾ ਸਟੇਸ਼ਨ*

0
29

(ਸਾਰਾ ਯਹਾਂ/ਬਿਊਰੋ ਨਿਊਜ਼ )  : ਹਾੜੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਸਾਰੀਆਂ 170 ਅਨਾਜ ਮੰਡੀਆਂ ਵਿੱਚ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਗਾਮੀ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕੋਈ ਵੀ ਸਮੱਸਿਆ ਆਉਣ ਦੀ ਸਥਿਤੀ ਵਿੱਚ ਸੈਕਟਰ ਅਫ਼ਸਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇਗਾ।

ਡਿਪਟੀ ਕਮਿਸਨਰ ਨੇ ਦੱਸਿਆ ਕਿ ਖਰੀਦ ਸਬੰਧੀ ਸਮੁੱਚੇ ਕੰਮ ਦੀ ਨਿਗਰਾਨੀ ਵਧੀਕ ਡਿਪਟੀ ਕਮਿਸਨਰ ਜਨਰਲ ਵੱਲੋਂ ਕੀਤੀ ਜਾਵੇਗੀ ਅਤੇ ਸਬੰਧਤ ਐਸਡੀਐਮ ਆਪਣੇ ਅਧਿਕਾਰ ਖੇਤਰ ਵਿਚ ਖਰੀਦ ਪ੍ਰਕ੍ਰਿਆ ਦੇ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਸੈਕਟਰ ਅਫ਼ਸਰ ਵੱਲੋਂ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪਰਵਾਹੀ ਦੀ ਸੂਰਤ ਵਿੱਚ ਤੁਰੰਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਸੁਚੱਜੇ ਪ੍ਰਬੰਧਾਂ ਲਈ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅਤੇ ਉਪ ਮੰਡਲ ਮੈਜਿਸਟਰੇਟ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ ਅਨਮੋਲ ਸਿੰਘ ਧਾਲੀਵਾਲ ਦੇ ਦਫ਼ਤਰ ’ਚ ਸਥਾਪਤ ਕੀਤੇ ਕੰਟਰੋਲ ਰੂਮ ਦਾ ਸੰਪਰਕ ਨੰ: 85560-11621 ਤੇ 01672-234362 ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਪ ਮੰਡਲ ਮੈਜਿਸਟਰੇਟ, ਸੰਗਰੂਰ ਨਵਰੀਤ ਕੌਰ ਸੇਖੋਂ (ਸੰਪਰਕ ਨੰ: 87288-57482, 01672-234260), ਉਪ ਮੰਡਲ ਮੈਜਿਸਟਰੇਟ, ਮੂਨਕ ਵਾਧੂ ਚਾਰਜ ਸੂਬਾ ਸਿੰਘ (94630-50975, 01676-276654) ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ (94630-50975, 01676-272125), ਉਪ ਮੰਡਲ ਮੈਜਿਸਟਰੇਟ, ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ (ਸੰਪਰਕ ਨੰ: 98720-77729, 01672-220070), ਉਪ ਮੰਡਲ ਮੈਜਿਸਟਰੇਟ, ਧੂਰੀ ਅਮਿਤ ਕੁਮਾਰ ਨਾਲ(ਸੰਪਰਕ ਨੰ: 99583-91722, 01675-220561), ਉਪ ਮੰਡਲ ਮੈਜਿਸਟਰੇਟ, ਭਵਾਨੀਗੜ੍ਹ (70870-84857), ਉਪ ਮੰਡਲ ਮੈਜਿਸਟਰੇਟ, ਦਿੜ੍ਹਬਾ ਰਾਜੇਸ਼ ਸ਼ਰਮਾ (ਸੰਪਰਕ ਨੰ: 98764-70300, 98765-70300, 01675-220561) ਤੇ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਸਤਬੀਰ ਸਿੰਘ (ਸੰਪਰਕ ਨੰ: 94640 -00039, 01672-234051) ਨੂੰ ਨਿਗਰਾਨ ਅਧਿਕਾਰੀ ਲਾਇਆ ਗਿਆ ਹੈ ਜਿਨ੍ਹਾਂ ਨਾਲ ਕਣਕ ਦੀ ਖਰੀਦ ਪ੍ਰਕ੍ਰਿਆ ’ਚ ਆਉਣ ਵਾਲੀ ਕਿਸੇ ਵੀ ਪ੍ਰੇਸ਼ਾਨੀ ਸਬੰਧੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

NO COMMENTS