ਮਾਨਸਾ 10ਅਪਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ) ਮਾਨਸਾ ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਅੇੈਲਾਨ ਕੀਤਾ ਗਿਆ ਸੀ। ਪਰ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਸਿੱਧੀ ਅਦਾਇਗੀ ਨੂੰ ਲੈ ਕੇ ਦੋ ਦਿਨਾਂ ਹੜਤਾਲ ਕਰਕੇ ਕਣਕ ਦੀ ਖਰੀਦ ਦਾ ਬਾਈਕਾਟ ਕੀਤਾ ਗਿਆ ਸੀ। ਬੇਸ਼ਕ ਬੇਸ਼ੱਕ ਬੀਤੇ ਕੱਲ੍ਹ ਲੁਧਿਆਣਾ ਵਿੱਚ ਹੋਈ ਮੀਟਿੰਗ ਚੋਂ ਹੜਤਾਲ ਵਾਪਿਸ ਲੈ ਲਈ ਗਈ ਹੈ। ਪਰ ਮਾਨਸਾ ਵਿਚ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਅੱਜ ਵੀ ਕਣਕ ਦੀ ਖਰੀਦ ਵਿੱਚ ਹਿੱਸਾ ਨਹੀਂ ਲਿਆ ਜਾਵੇਗਾ।
ਮਾਨਸਾ ਵਿਖੇ ਆਡ਼੍ਹਤੀਆ ਵਰਗ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਬੇਸ਼ਕ ਪੰਜਾਬ ਪ੍ਰਧਾਨ ਨੇ ਸਰਕਾਰ ਦੇ ਨਾਲ ਮਿਲੀਭੁਗਤ ਹੋਣ ਦੇ ਚਲਦਿਆਂ ਹੜਤਾਲ ਵਾਪਸ ਲੈ ਲਈ ਹੈ ।ਪਰ ਮਾਨਸਾ ਦੇ ਆੜ੍ਹਤੀਆਂ ਵੱਲੋਂ ਸਿੱਧੀ ਅਦਾਇਗੀ ਦਾ ਵਿਰੋਧ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਚੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵੀ ਸ਼ੁਰੂ ਕੀਤਾ ਜਾਵੇਗਾ। ਅੱਜ ਆੜ੍ਹਤੀ ਐਸੋਸੀਏਸ਼ਨ ਨੇ ਮੀਟਿੰਗ ਦੇ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਆੜ੍ਹਤੀਆ ਵਰਗ ਵੱਲੋਂ ਦੋ ਦਿਨਾ ਹੜਤਾਲ ਕਰ ਦਿੱਤੀ ਗਈ ਸੀ। ਪਰ ਬੀਤੇ ਕੱਲ ਲੁਧਿਆਣਾ ਵਿਖੇ ਆਡ਼੍ਹਤੀਆ ਐਸੋਸੀਏਸ਼ਨ ਨੇ ਬਾਅਦ ਦੁਪਹਿਰ ਮੀਟਿੰਗ ਤੋਂ ਬਾਅਦ ਇਹ ਹੜਤਾਲ ਵਾਪਸ ਲੈ ਲਈ ਹੈ।
ਪਰ ਮਾਨਸਾ ਦੇ ਵਿੱਚ ਆੜ੍ਹਤੀਆ ਵਰਗ ਵੱਲੋਂ ਅੱਜ ਵੀ ਹਡ਼ਤਾਲ ਜਾਰੀ ਰੱਖੀ ਗਈ ਅਤੇ ਆੜ੍ਹਤੀਆ ਵਰਗ ਨੇ ਪੰਜਾਬ ਦੇ ਆੜ੍ਹਤੀਆ ਵਰਗ ਦੇ ਪੰਜਾਬ ਪ੍ਰਧਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉਥੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਵੀ ਰੋਸ ਪ੍ਰਗਟ ਕੀਤਾ ਹੈ। ਆੜ੍ਹਤੀਆਂ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆੜ੍ਹਤੀਆ ਵਰਗ ਖ਼ਰੀਦ ਖ਼ਰੀਦ ਵਿਚ ਹਿੱਸਾ ਨਹੀਂ ਲਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਆਡ਼੍ਹਤੀਆ ਵਰਗ ਵੱਲੋਂ ਮੀਟਿੰਗ ਵਿੱਚ ਫ਼ੈਸਲਾ ਕੀਤਾ ਜਾਵੇਗਾ ਕਿ ਅਗਲੇ ਦਿਨਾਂ ਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਕਿਹੋ ਜਾਂ ਸੰਘਰਸ਼ ਸ਼ੁਰੂ ਕਰਨਾ ਹੈ । ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਰਮੇਸ਼ ਟੋਨੀ, ਚੰਦਰਸ਼ੇਖਰ ਕੂਕੀ, ਰਾਜੀਵ ਮਾਨਾਂਵਾਲਾ ,ਤੋਂ ਇਲਾਵਾ ਸਮੂਹ ਆਡ਼੍ਹਤੀਆ ਵਰਗ ਨੇ ਇਸ ਮੀਟਿੰਗ ਵਿਚ ਸ਼ਮੂਲੀਅਤ ਕਰਦੇ ਹੋਏ ਕਿਹਾ ਕਿ ਜਿਵੇਂ ਹੀ ਪ੍ਰਧਾਨ ਦਾ ਫੈਸਲਾ ਹੋਵੇਗਾ ਉਸ ਨੂੰ ਲਾਗੂ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਫ਼ੈਸਲਾ ਨਹੀਂ ਮੰਨਿਆ ਜਾਵੇਗਾ।