*ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਧਿਕਾਰੀ-ਐਸ.ਡੀ.ਐਮ.*

0
13

ਮਾਨਸਾ, 19 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ):
ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਟਵਾਰੀਆਂ/ਪੰਚਾਇਤ ਸਕੱਤਰਾਂ ਦੁਆਰਾ ਲਗਾਤਾਰ ਅਨਾਊਂਸਮੈਂਟ ਕਰਵਾਈਆ ਜਾਣ ਤਾਂ ਜੋ ਕਿਤੇ ਵੀ ਨਾੜ੍ਹ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਕਿਸਾਨ ਮਿੱਤਰਾਂ ਨਾਲ ਲਗਾਤਾਰਾ ਰਾਬਤੇ ਵਿਚ ਰਹਿਣ ਅਤੇ ਉਨ੍ਹਾਂ ਨੂੰ ਜਾਣੂ ਕਰਵਾਉਣ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਸਾਹ ਦੀਆਂ ਬਿਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ।
ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਨੋਡਲ ਅਫ਼ਸਰਾਂ ਨਾਲ ਵਟਸਐਪ ਗਰੁੱਪ ਕਾਇਮ ਕਰਨ ਅਤੇ ਜੇਕਰ ਕਿਤੇ ਵੀ ਕਣਕ ਦੇ ਨਾੜ੍ਹ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਤਰੁੰਤ ਫਾਇਰ ਵਿਭਾਗ, ਪੁਲਿਸ ਵਿਭਾਗ ਨੂੰ ਨਾਲ ਲੈ ਕੇ ਅੱਗ ਬੁਝਾਈ ਜਾਵੇ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤੇ ਨਿਯਮਾਂ ਅਨੁਸਾਰ ਚਲਾਣ ਕੀਤੇ ਜਾਣ। ਉਨ੍ਹਾਂ ਕਾਰਜ ਸਾਧਕ ਅਫ਼ਸਰ, ਨਗਰ ਪੰਚਾਇਤ ਸਰਦੂਲਗੜ੍ਹ ਨੂੰ ਫਾਇਰ ਬ੍ਰਿਗੇਡ ਦੀਆਂ ਗੱਡੀਆਂ 24 ਘੰਟੇ ਤਿਆਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਕਲੱਸਟਰ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਅਧੀਨ ਆਉਦੇਂ ਖੇਤਰ ਵਿੱਚ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਈ ਜਾਵੇ।
ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਬੇਨਤੀ ਕਰਨ ਕਿ ਉਹ ਜ਼ਿਲ੍ਹਾ ਮਾਨਸਾ ਦੀਆਂ ਗਊਸ਼ਾਲਾਵਾਂ ਵਿੱਚ ਤੂੜੀ ਦਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਕਿਸਾਨ ਵੱਧ ਤੋ ਵੱਧ ਤੂੜੀ ਦਾਨ ਕਰੇਗਾ ਉਸਨੂੰ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। 

NO COMMENTS