*ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

0
18

ਮਾਨਸਾ, 15 ਮਾਰਚ   (ਸਾਰਾ ਯਹਾਂ/ ਜੋਨੀ ਜਿੰਦਲ ) : ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਐਫ.ਸੀ.ਆਈ., ਮੰਡੀ ਬੋਰਡ, ਖੇਤੀਬਾੜੀ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਸਬੰਧੀ ਢੁਕਵੇਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਅਧੀਨ ਆਉਂਦੀਆਂ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਕੁੱਲ 117 ਖਰੀਦ ਕੇਂਦਰ ਘੋਸ਼ਿਤ ਕਰ ਦਿੱਤੇ ਗਏ ਹਨ। ਇਸ ਵਾਰ ਜ਼ਿਲ੍ਹੇ ਅੰਦਰ ਲਗਭਗ 6,40,175 ਮੀਟਰਕ ਟਨ ਕਣਕ ਆਉਣ ਦੀ ਉਮੀਦ ਹੈ।
 ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਕਣਕ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

NO COMMENTS