*ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ਗੁਰਦੁਆਰਾ ਪ੍ਰਬੰਧਕ ਅਮਰਜੀਤ ਸਿੰਘ ਗ੍ਰਿਫਤਾਰ*

0
141

ਕਪੂਰਥਲਾ 24,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕਪੂਰਥਲਾ ਬੇਅਦਬੀ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਪੁਲਿਸ ਨੇ ਗੁਰਦੁਆਰਾ ਸਾਹਿਬ ਨਿਜ਼ਾਮਪੁਰ ਮੋੜ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਚਰਨਜੀਤ ਸਿੰਘ ਚੰਨੀ ਦੇ ਅੱਜ ਦੇ ਹੁਕਮਾਂ ‘ਤੇ ਕੀਤੀ ਹੈ। 

ਦੱਸ ਦਈਏ ਕਿ ਗੁਰਦੁਆਰਾ ਸਾਹਿਬ ਨਿਜ਼ਾਮਪੁਰ ਮੋੜ ਵਿੱਚ ਬੀਤੇ ਦਿਨੀਂ ਬੇਅਦਬੀ ਦੇ ਦੋਸ਼ ਮਗਰੋਂ ਨੌਜਵਾਨ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਦੇ ਹੁਕਮਾਂ ‘ਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੂੰ ਹਿਰਾਸਤ ਵਿਚ ਲਿਆ ਹੈ। 

ਇਸ ਤੋਂ ਬਾਅਦ ਬਾਬਾ ਅਮਰਜੀਤ ਸਿੰਘ ਦਾ ਪਰਿਵਾਰ ਬਿਨਾਂ ਕਿਸੇ ਨੂੰ ਕੁਝ ਦੱਸੇ ਆਪਣਾ ਸਾਮਾਨ ਇੱਕ ਟੈਂਪੂ ਵਿੱਚ ਲੱਦ ਕੇ ਕਿਤੇ ਚਲਾ ਗਿਆ। ਇਸ ਸਬੰਧੀ ਜਦੋਂ ਬਾਬਾ ਅਮਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਬਾਬਾ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪਰ ਉਹ ਗੁਰਦੁਆਰਾ ਸਾਹਿਬ ਕਿਉਂ ਛੱਡ ਕਿ ਜਾ ਰਹੇ ਹਨ, ਇਸ ਬਾਰੇ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।

ਕਪੂਰਥਲਾ 'ਚ ਬੇਅਦਬੀ ਮਾਮਲੇ 'ਚ ਆਈ.ਜੀ. ਜਲੰਧਰ ਰੇਂਜ ਵਲੋਂ ਕੀਤੇ ਗਏ ਵੱਡੇ ਖੁਲਾਸੇ  (ਵੀਡੀਓ)

ਜ਼ਿਕਰਯੋਗ ਹੈ ਕਿ ਕੋਤਵਾਲੀ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਹੀ ਸਾਰਾ ਪਰਿਵਾਰ ਗੁਰਦੁਆਰਾ ਸਾਹਿਬ ਛੱਡ ਕਿ ਗਿਆ ਤੇ ਪੁਲਿਸ ਨੇ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ।*

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਨਿਜ਼ਾਮਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਨੇ ਘਟਨਾ ਵਾਲੇ ਦਿਨ ਫੇਸਬੁੱਕ ਉਤੇ ਲਾਈਵ ਹੋ ਕੇ ਦੱਸਿਆ ਕਿ ਇੱਕ ਨੌਜਵਾਨ ਨੇ ਨਿਸ਼ਾਨ ਸ਼ਾਹਿਬ ਦੀ ਬੇਅਦਬੀ ਕੀਤੀ ਹੈ। ਉਸ ਨੂੰ ਮੌਕੇ ਉੱਤੇ ਹੀ ਫੜ ਲਿਆ ਗਿਆ ਸੀ ਤੇ ਉਸ ਦੀਆਂ ਬਾਹਾਂ ਬੰਨ੍ਹੀਆਂ ਹੋਈਆਂ ਸਨ। 

ਭਾਈ ਅਮਰਜੀਤ ਸਿੰਘ ਨੇ ਸਪੱਸ਼ਟ ਤੌਰ ਉੱਤੇ ਕਿਹਾ ਕਿ ਨੌਜਵਾਨ ਨੂੰ ਪੁਲਿਸ ਹਵਾਲੇ ਨਹੀਂ ਕੀਤਾ ਜਾਵੇਗਾ ਕਿਉਂਕਿ ਪੁਲਿਸ ਉਸ ਨੂੰ ਪਾਗਲ ਕਹਿ ਕੇ ਛੱਡ ਦੇਵੇਗੀ। ਉਸ ਨੇ ਜਥੇਬੰਦੀਆਂ ਨੂੰ ਵੱਡੀ ਗਿਣਤੀ ਵਿੱਚ ਗੁਰਦੁਆਰੇ ਪਹੁੰਚਣ ਦੀ ਅਪੀਲ ਵੀ ਕੀਤੀ ਸੀ। ਇਸ ਅਪੀਲ ਤੋਂ ਬਾਅਦ ਲੋਕ ਵੱਡੀ ਗਿਣਤੀ ਵਿੱਚ ਘਟਨਾ ਵਾਲੀ ਥਾਂ ਉਤੇ ਪਹੁੰਚ ਗਏ ਸਨ।

ਅਦਾਲਤ ਦੀ ਵਧਾਈ ਗਈ ਸੁਰੱਖਿਆ
ਇਸ ਧਮਾਕੇ ਦੀ ਘਟਨਾ ਤੋਂ ਬਾਅਦ ਲੁਧਿਆਣਾ ਕੋਰਟ ਕੰਪਲੈਕਸ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਂਚ ਕਰਨ ਤੋਂ ਬਾਅਦ ਹੀ ਅਦਾਲਤੀ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ, ਖੁਫੀਆ ਏਜੰਸੀਆਂ ਤੇ ਜਾਂਚ ਏਜੰਸੀਆਂ ਤੋਂ ਰਿਪੋਰਟਾਂ ਮੰਗੀਆਂ ਹਨ। ਦੂਜੇ ਪਾਸੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਧਮਾਕੇ ਵਿੱਚ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਸਾਡਾ ਸਰਹੱਦੀ ਦੇਸ਼ ਹੈ, ਉਹ ਕਿਉਂ ਚਾਹੇਗਾ ਕਿ ਪੰਜਾਬ ‘ਚ ਸ਼ਾਂਤੀ ਹੋਵੇ

LEAVE A REPLY

Please enter your comment!
Please enter your name here