*ਕਬੱਡੀ ‘ਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ ਜੋਗਾ ਦੇ ਮੁੰਡੇ ਜੇਤੂ*

0
26

ਜੋਗਾ, 23 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ)ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਕਬੱਡੀ ਨੈਸ਼ਨਲ ਸਟਾਇਲ ਦੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਸਥਾਨਕ ਸਕੂਲ ਮੁਖੀ ਪਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਜੋਨਲ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਅੱਜ ਹੋਏ ਕਬੱਡੀ ਨੈਸ਼ਨਲ ਸਟਾਇਲ ਅੰਡਰ 17 (ਲੜਕੇ) ਦੇ ਮੁਕਾਬਲਿਆਂ ਵਿੱਚ ਸਸਸ ਅਕਲੀਆ ਨੇ ਸਸਸਸ ਉੱਭਾ–ਬੁਰਜ ਢਿੱਲਵਾਂ, ਸਸਸਸ ਬੁਰਜਹਰੀ ਨੇ ਗੁਰੂਕੁਲ ਅਕੈਡਮੀ ਉੱਭਾ, ਸਸਸਸ ਅਤਲਾ ਕਲਾਂ ਨੇ ਸਹਸ ਭੂਪਾਲ, ਸਸਸਸ ਜੋਗਾ ਨੇ ਸਸਸਸ ਅਤਲਾ ਕਲਾਂ ਨੂੰ ਹਰਾਇਆ। ਇਸ ਮੁਕਾਬਲੇ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੀ ਟੀਮ ਨੇ ਪਹਿਲਾ, ਸਰਕਾਰੀ ਸੈਕੰਡਰੀ ਸਕੂਲ ਬੁਰਜਹਰੀ ਨੇ ਦੂਜਾ ਅਤੇ ਸਰਕਾਰੀ ਸੈਕੰਡਰੀ ਸਕੂਲ ਅਕਲੀਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਸਰਬਜੀਤ ਕੌਰ ਲੈਕਚਰਾਰ, ਜਸਵਿੰਦਰ ਕੌਰ ਲੈਕਚਰਾਰ, ਵੀਰਪਾਲ ਕੌਰ, ਪਾਲਾ ਸਿੰਘ ਭੀਖੀ, ਸਮਰਜੀਤ ਸਿੰਘ ਬੱਬੀ, ਅਵਤਾਰ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਝੱਬਰ, ਮਨਜੀਤ ਸਿੰਘ ਜਟਾਣਾ, ਗੁਰਜੀਤ ਸਿੰਘ, ਗੁਰਲਾਭ ਸਿੰਘ, ਰਵੀ ਸਿੰਘ, ਰਾਜਨਦੀਪ ਸਿੰਘ, ਮਨਪ੍ਰੀਤ ਸਿੰਘ, ਕਮਲਦੀਪ ਸਿੰਘ, ਗੁਰਜਿੰਦਰ ਸਿੰਘ, ਗੁਰਜੰਟ ਸਿੰਘ, ਦਲਵੀਰ ਸਿੰਘ, ਰਾਜਦੀਪ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ, ਗਗਨਦੀਪ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ  ਆਦਿ ਹਾਜਰ ਸਨ।

NO COMMENTS