ਦਿੜ੍ਹਬਾ ਮੰਡੀ, 27 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਸਰਕਾਰੀ ਹਾਈ ਸਕੂਲ ਕਮਾਲਪੁਰ ਦੇ ਖਿਡਾਰੀ ਨੇ 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਇਲ ਅੰਡਰ 17 ਸਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਸਰਾ ਸਥਾਨ ਹਾਸਲ ਕੀਤਾ ਹੈ। ਜੇਤੂ ਖਿਡਾਰੀ ਦਾ ਸਕੂਲ ਪਹੁੰਚਣ ‘ਤੇ ਸ਼ਾਨਦਾਰ ਸਵਾਗਾਤ ਕੀਤਾ ਗਿਆ। ਡੀ.ਪੀ.ਈ. ਰਮਨਦੀਪ ਸਿੰਘ ਨੇ ਦੱਸਿਆ ਕਿ ਫਰੀਦਕੋਟ ਵਿਖੇ ਹੋਈਆਂ ਖੇਡਾਂ ਵਿੱਚ ਸਕੂਲ ਦੇ 12ਵੀਂ ਜਮਾਤ ਦੇ ਖਿਡਾਰੀ ਨਵਜੋਤ ਸਿੰਘ ਨੇ ਅੰਡਰ 17 ਸਾਲ ਸਰਕਲ ਕਬੱਡੀ ਮੁਕਾਬਲੇ ਵਿੱਚ ਜਿਲ੍ਹਾ ਸੰਗਰੂਰ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕੀਤਾ ਹੈ। ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਦੇਹੜ ਅਤੇ ਸਟਾਫ ਵੱਲੋਂ ਜੇਤੂ ਖਿਡਾਰੀ ਦਾ ਸਨਮਾਨ ਕੀਤਾ ਗਿਆ। ਜੇਤੂ ਖਿਡਾਰੀ ਨਵਜੋਤ ਸਿੰਘ ਅਤੇ ਡੀਪੀਈ ਰਮਨਦੀਪ ਸਿੰਘ ਨੂੰ ਨੂੰ ਮੁਬਾਰਕਬਾਦ ਦਿੰਦਿਆਂ ਡਾ. ਪਰਮਿੰਦਰ ਸਿੰਘ ਦੇਹੜ ਨੇ ਕਿਹਾ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦਾ ਰਹੇਗਾ। ਇਸ ਮੌਕੇ ਅਧਿਆਪਕਾ ਯਾਦਵਿੰਦਰ ਕੌਰ, ਹਰਦੀਪ ਕੌਰ, ਮਨਦੀਪ ਸਿੰਘ, ਟਿੰਕੂ ਕੁਮਾਰ ਅਤੇ ਡੀਪੀਈ ਰਮਨਦੀਪ ਸਿੰਘ ਸਮੇਤ ਸਮੂਹ ਸਟਾਫ ਤੇ ਵਿਦਿਅਰਾਥੀ ਮੌਜੂਦ ਸਨ।