*ਕਮਲਾ ਨਹਿਰੂ ਕਾਲਜ ਫ਼ਾਰ ਵੂਮੈਨ, ਫਗਵਾੜਾ ਵਿਖੇ ‘ਨਵੀਂ ਸਿੱਖਿਆ ਨੀਤੀ ਅਤੇ ਹੁਨਰ ਵਿਕਾਸ’ ਵਿਸ਼ੇ ‘ਤੇ ਸੈਸ਼ਨ 2025 ਦੀ ਪਹਿਲੀ ਵਿਸ਼ੇਸ਼ ਮੀਟਿੰਗ ਦਾ ਆਯੋਜਨ*

0
10

ਫ਼ਗਵਾੜਾ 17 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਕਮਲਾ ਨਹਿਰੂ ਕਾਲਜ ਪਿ੍ੰਸੀਪਲ ਡਾ.ਸਵਿੰਦਰ ਪਾਲ ਦੀ ਯੋਗ ਅਗਵਾਈ ‘ਚ ਪੀ.ਜੀ.ਕਾਮਰਸ ਵਿਭਾਗ ਦੀ ਮੁਖੀ ਮੈਡਮ ਸੰਜਨਾ ਵਾਲੀਆ ਨੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਅਸੈਂਬਲੀ ‘ਚ ਨਵੀਂ ਸਿੱਖਿਆ ਨੀਤੀ ਤਹਿਤ ਸਕਿੱਲ ਡਿਵੈਲਪਮੈਂਟ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ | ਵਿਦਿਆਰਥੀ। ਉਨ੍ਹਾਂ ਵਿਦਿਆਰਥਣਾਂ ਨੂੰ ਵਿਦਿਅਕ ਸੈਸ਼ਨ 2024-25 ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਗ੍ਰੈਜੂਏਸ਼ਨ ਭਾਗ ਪਹਿਲਾ ਲਈ ਸ਼ੁਰੂ ਕੀਤੇ ਜਾ ਰਹੇ ਹੁਨਰ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ 450 ਦੇ ਕਰੀਬ ਵਿਦਿਆਰਥਣਾਂ ਅਤੇ 50 ਦੇ ਕਰੀਬ ਅਧਿਆਪਕਾਂ ਨੇ ਵੀ ਭਾਗ ਲਿਆ। ਮੀਟਿੰਗ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

NO COMMENTS