*ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ*

0
56

ਮਾਨਸਾ, 12 ਸਤੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਮਾਨਸਾ ਜ਼ਿਲ੍ਹੇ  ਦੇ ਪਿੰਡ ਦਲੀਏਵਾਲਾ ਦਾ ਇੱਕ ਕਿਸਾਨ ਕਰਜ਼ੇ ਦੀ ਭੇਟ ਚੜ੍ਹ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਰਾਜ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਬੱਚੇ ਛੱਡ ਗਿਆ ਹੈ। ਉਸ ‘ਤੇ ਇੱਕ ਲੱਖ ਰੁਪਏ ਦਾ ਕਰਜ਼ਾ ਦੱਸਿਆ ਗਿਆ ਹੈ। 

ਪਿੰਡ ਦਲੀਏਵਾਲੀ ਦੇ ਰਹਿਣ ਵਾਲੇ ਜਸਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਰਾਜ ਸਿੰਘ (40) ਇੱਕ ਏਕੜ ਜ਼ਮੀਨ ਵਿੱਚ ਖੇਤੀ ਕਰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਘਰੇਲੂ ਸਣੇ ਹੋਰ ਕਰਜ਼ਿਆਂ ਕਰਕੇ ਇਹ ਜ਼ਮੀਨ ਵੀ ਵੇਚੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਚਿੰਤਾ ਹੋਣ ਲੱਗੀ। ਇਸ ਤੋਂ ਪ੍ਰੇਸ਼ਾਨ ਹੋ ਕੇ ਸ਼ਨੀਵਾਰ ਰਾਤ ਉਸ ਨੇ ਆਪਣੇ ਖੇਤ ‘ਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਮ੍ਰਿਤਕ ਦੇ ਚਾਰ ਬੱਚੇ ਹਨ।

ਥਾਣਾ ਬਹਿਣੀਵਾਲ ਦੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਅਤੇ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਹੈ।

NO COMMENTS