
ਬਰੇਟਾ 6. ਮਈ (ਸਾਰਾ ਯਹਾਂ/ ਮਹਿਤਾ) ਨਜ਼ਦੀਕੀ ਪਿੰਡ ਖੁਡਾਲ ਕਲਾਂ ਵਿਖੇ ਇਕ 19ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਦੇ ਪਿਤਾ ਭੂਰਾ ਸਿੰਘ ਦੇ ਬਿਆਨਾਂ ਅਨੁਸਾਰ ਪਿਛਲੇ ਕੁਝ ਮਹੀਨੇ ਪਹਿਲਾਂ ਮੈਂ ਲੋਕਾਂ ਤੋਂ ਪੈਸੇ ਮੰਗ ਤੰਗ ਕੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ , ਜੋ ਪੈਸੇ ਹਾਲੇ ਤੱਕ ਮੇਰੇ ਤੋਂ ਲੋਕਾਂ ਦੇ ਦਿੱਤੇ ਨਹੀਂ ਗਏ ਸਨ, ਇਸ ਗੱਲ ਨੂੰ ਲੈ ਕੇ ਮੇਰਾ ਬੇਟਾ ਕੁਲਵਿੰਦਰ ਸਿੰਘ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ,ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਬੀਤੇ ਦਿਨ ਵੀਰਵਾਰ ਨੂੰ ਘਰ ਚ ਗਲ ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਿਤਾ ਅਤੇ ਇਕ ਭੈਣ ਛੱਡ ਗਿਆ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ 174ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।
