*ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ*

0
13

ਚੰਡੀਗੜ੍ਹ/ਨਵੀਂ ਦਿੱਲੀ 04,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ): ਪਿਛਲੇ ਸਾਲ ਤੋਂ ਬੰਦ ਪਏ ਕਰਤਾਰਪੁਰ ਕਾਰੀਡੋਰ (Kartarpur Corridor) ਨੂੰ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਪਰ ਸਭ ਪਾਬੰਦੀਆਂ ਹਟਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਖੋਲ੍ਹਿਆ ਨਹੀਂ ਜਾ ਰਿਹਾ। ਸਰਕਾਰ ਨੇ ਇਸ ਦਾ ਜਵਾਬ ਦਿੰਦੇ ਹੋਏ, ਇਸ ਲਈ ਪਾਕਿਸਤਾਨ (Pakistan) ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਸਰਕਾਰ ਨੇ ਲੋਕ ਸਭਾ ਵਿੱਚ ਦੱਸਿਆ ਕਿ ਅਪ੍ਰੈਲ ਵਿੱਚ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ। ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla) ਨੇ ਇਹ ਸਵਾਲ ਸੰਸਦ ਵਿੱਚ ਉਠਾਇਆ ਸੀ।

ਇਸ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ (ਐਮਓਐਸ) ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ। ਮੰਤਰੀ ਨੇ ਅੱਗੇ ਕਿਹਾ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਤੇ ਸੰਚਾਲਨ ਕੇਂਦਰ (ਐਨਸੀਓਸੀ) ਨੇ ਅਪ੍ਰੈਲ 2021 ਤੋਂ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀ ਯਾਤਰਾ ‘ਤੇ ਪਾਬੰਦੀ ਲਾ ਦਿੱਤੀ ਹੈ।

ਦੱਸ ਦਈਏ ਕਿ ਭਾਰਤ ਨੇ 24 ਅਕਤੂਬਰ 2019 ਨੂੰ ਪਾਕਿਸਤਾਨ ਨਾਲ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਸਨ। ਇਸ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਸਾਲ ਭਰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਹੈ।

ਬੀਤੇ ਸਾਲ ਕੋਰੋਨਾ ਮਹਾਮਾਰੀ ਕਰਕੇ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲੀ ਲਹਿਰ ਤੋਂ ਬਾਅਦ ਵੀ ਲਗਭਗ ਸਾਰੀਆਂ ਪਾਬੰਦੀਆਂ ਚੁੱਕੇ ਜਾਣ ਤੋਂ ਬਾਅਦ ਵੀ ਇਸ ਨੂੰ ਨਹੀਂ ਖੋਲ੍ਹਿਆ ਗਿਆ। ਕਈ ਧਾਰਮਿਕ ਸ਼ਖਸੀਅਤਾਂ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਪ੍ਰਧਾਨ ਮੰਤਰੀ ਮੋਦੀ ਨੂੰ ਕਰ ਰਹੀਆਂ ਹਨ।

LEAVE A REPLY

Please enter your comment!
Please enter your name here