
ਮਾਨਸਾ, 16 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) :ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਰਫਿਊ ਦੌਰਾਨ ਜ਼ਿਲ੍ਹੇ ਵਿਚ ਕਣਕ ਦੇ ਸੀਜ਼ਨ ਮੌਕੇ ਸਟਰਾਅ ਰੀਪਰ ਚਲਾਉਣ ਦੀ ਆਗਿਆ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਚਹਿਲ ਨੇ ਦੱਸਿਆ ਕਿ ਕਣਕ ਦੀ ਕਟਾਈ ਦੂਹਰਾ ਕੰਮ ਹੈ। ਉਨ੍ਹਾਂ ਦੱਸਿਆ ਕਿ ਕੰਬਾਇਨ ਕਣਕ ਦੀ ਵਾਢੀ ਕਰਦੀ ਹੈ ਅਤੇ ਸਟਰਾਅ ਰੀਪਰ ਰਾਹੀਂ ਤੂੜੀ ਬਣਾਈ ਜਾਂਦੀ ਹੈ ਜੋ ਕਿ ਪਸ਼ੂਆਂ ਦੇ ਚਾਰੇ ਲਈ ਕੰਮ ਆਉਂਦੀ ਹੈ।
ਸ਼੍ਰੀ ਚਹਿਲ ਨੇ ਕਿਹਾ ਕਿ ਇਸ ਲਈ ਕਰਫਿਊ ਦੌਰਾਨ ਸਕੱਤਰ ਖੇਤੀਬਾੜੀ, ਪੰਜਾਬ ਸਰਕਾਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਮਾਨਸਾ ਵਿਚ ਕਣਕ ਦੀ ਵਾਢੀ ਸਮੇਂ ਕਿਸਾਨਾਂ ਨੂੰ ਸਟਰਾਅ ਰੀਪਰ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਂਦੀ ઠਹੈ।
