ਮਾਨਸਾ, 13 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਨੋਵਲ ਕਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਅਤੇ ਲਾਕਡਾਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਨਸਾ ਸ਼੍ਰੀ ਬਬੀਤਾ ਕੁਮਾਰੀ ਨੇ ਦੱਸਿਆ ਕਿ ਕਰਫਿਊ ਦੌਰਾਨ ਕਿਸੇ ਵੀ ਬੱਚੇ ਦੇ ਸਬੰਧ ਵਿੱਚ ਕੋਈ ਵੀ ਸੂਚਨਾ ਦੇਣ ਲਈ ਜਾਂ ਬੱਚਿਆਂ ਸਬੰਧੀ ਜੇਕਰ ਕਿਸੇ ਵੀ ਤਰਾਂ ਦੀ ਕੋਈ ਪਰੇਸ਼ਾਨੀ ਪੇਸ਼ ਆਉਦੀ ਹੈ, ਤਾਂ 94177-71856, 78885-99621 ਅਤੇ 94164-08793 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਹੈਲਪਲਾਈਨ ਨੰਬਰ ‘ਤੇ ਬੱਚਿਆਂ ਦੀ ਕਾਊਂਸਲਿੰਗ, ਬੇਸਹਾਰਾ ਬੱਚਿਆਂ ਦੇ ਰਹਿਣ ਅਤੇ ਦੇਖਭਾਲ ਸਬੰਧੀ ਮਦਦ ਕੀਤੀ ਜਾਵੇਗੀ ਅਤੇ ਜੇਕਰ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਬਾਲ ਸੋਸਣ ਹੁੰਦਾ ਹੈ ਤਾਂ ਉਸ ਸਬੰਧੀ ਸੂਚਨਾ ਜਾਂ ਸ਼ਿਕਾਇਤ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾਈ ਜਾਵੇ, ਤਾਂ ਜੋ ਇਸ ਕੋਵਿਡ-19 ਮਹਾਂਮਾਰੀ ਦੌਰਾਨ ਬੱਚਿਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਕਰਤਾ ਚਾਈਲਡ ਹੈਲਪਲਾਈਨ ‘ਤੇ ਕੋਈ ਸੂਚਨਾਂ ਦਿੰਦਾ ਹੈ ਤਾਂ ਉਸਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜੇਕਰ ਕੋਈ ਬੱਚਾ ਲਾਵਾਰਿਸ ਜਾਂ ਬੇਸਹਾਰਾ ਮਿਲਦਾ ਹੈ ਤਾਂ ਉਕਤ ਹੈਲਪਲਾਈਨ ਨੰਬਰ 1098 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹ ਹੈਲਪਲਾਈਨ ਨੰਬਰ ਤੇ ਸੇਵਾਵਾਂ 24 ਘੰਟੇ ਜਾਰੀ ਰਹਿਣਗੀਆਂ