ਮਾਨਸਾ, 29 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਮੂਹ ਪ੍ਰਾਈਵੇਟ ਨਰਸਿੰਗ ਹੋਮਜ਼, ਸਿਰਫ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਸ਼ਰਤਾਂ ਜਾਰੀ ਕਰਦਿਆਂ ਕਿਹਾ ਕਿ ਨਰਸਿੰਗ ਹੋਮਜ਼ ਘੱਟ ਤੋਂ ਘੱਟ ਸਟਾਫ ਦੀ ਵਰਤੋਂ ਕਰਨਗੇ। ਕਰਫਿਊ ਦੌਰਾਨ ਇਸ ਸਟਾਫ ਨੂੰ ਵੱਖਰੇ ਪਾਸ ਜਾਰੀ ਨਹੀਂ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਸਟਾਫ ਦੀ ਮੂਵਮੈਂਟ ਲਈ ਇੰਡਅਨ ਮੈਡੀਕਲ ਐਸੋਸੀਏਸ਼ਨ, ਮਾਨਸਾ ਵੱਲੋਂ ਪਹਿਚਾਣ ਪੱਤਰ ਜਾਰੀ ਕੀਤੇ ਜਾਣਗੇ,ਜਿੰਨ੍ਹਾਂ ਤੇ ਇਸ ਦਫ਼ਤਰ ਵੱਲੋਂ ਕਾਊਂਟਰ ਸਾਈਨ ਕਰਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਨਰਸਿੰਗ ਹੋਮ, ਹਸਪਤਾਲ ਵੱਲੋਂ ਕੋਈ ਓ.ਪੀ.ਡੀ. ਸਰਵਿਸ ਨਹੀਂ ਦਿੱਤੀ ਜਾਵੇਗੀ। ਹੁਕਮਾਂ ਦੀ ਉਲੰਘਣਾਂ ਕਰਨ ਤੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
–