
ਬੁਢਲਾਡਾ 24 ਅਪ੍ਰੈਲ (ਸਾਰਾ ਯਹਾਂ/ਅਮਨ ਮਹਿਤਾ): ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਮਹਾਮਾਰੀ ਕਾਰਨ ਜਿਥੇ ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਮੌਤਾਂ ਦਾ ਸਿਲਸਿਲਾ ਵੀ ਘਟਣ ਦਾ ਨਾਮ ਨਹੀਂ ਰਹਿ ਰਿਹਾ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੀ 48 ਸਾਲਾ ਅਤੇ ਵਾਰਡ ਨੰਬਰ 13 ਦੀ 62 ਸਾਲਾ ਦੋ ਅੋਰਤਾ ਦੀ ਕਰੋਨਾ ਕਾਰਨ ਮੋਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੋਨਾ ਮਹਾਮਾਰੀ ਦਾ ਪ੍ਰਕੋਪ ਘਟਣ ਦਾ ਨਾਮ ਨਹੀ ਲੈ ਰਿਹਾ ਬਲਕਿ ਦਿਨੋ ਦਿਨ ਵਧ ਰਿਹਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਕਿਹਾ ਹੈ ਸਾਨੂੰ ਇਸ ਤੋਂ ਡਰਨ ਦੀ ਲੋੜ ਨਹੀਂ ਬਲਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਹ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
