*ਕਰੋਨਾ ਦੀ ਆੜ ਚ ਦੁਕਾਨਾਂ ਬੰਦ ਕਰਾਉਣ ਦੇ ਵਿਰੋਧ ਚ ਦੁਕਾਨਦਾਰਾਂ ਰੋਸ ਜਿਤਾਕੇ ਦੁਕਾਨਾ ਖੋਲਣ ਦਾ ਫੈਸਲਾ ਲਿਆ*

0
23

ਸਰਦੂਲਗੜ੍ਹ 4 ਮਈ   (ਸਾਰਾ ਯਹਾਂ/ਬਲਜੀਤ ਪਾਲ): ਪਿੰਡ ਫੱਤਾ ਮਾਲੋਕਾ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਅਤੇ ਰੇਹੜੀਆਂ ਦਾ ਸਮੂਹ ਦੁਕਾਨਦਾਰਾਂ ਵੱਲੋਂ ਵਿਰੋਧ ਕਰਦਿਆਂ ਇਕੱਠ ਕਰਕੇ ਰੋਸ਼ ਜਿਤਾਇਆ। ਸਮੂਹ ਦੁਕਾਨਦਾਰਾਂ ਵੱਲੋ ਪ੍ਰਸ਼ਾਸਨ ਦੇ ਫੈਸਲੇ ਵਿਰੁੱਧ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਸਰਪੰਚ ਐਡਵੋਕੇਟ ਗੁਰਸੇਵਕ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਦੁਕਾਨਾਂ ਬੰਦ ਕਰਨ ਨਾਲ ਸਮੂਹ ਦੁਕਾਨਦਾਰਾਂ ਦਾ ਰੁਜ਼ਗਾਰ ਪ੍ਰਭਾਵਿਤ ਹੋਇਆ ਹੈ। ਰੇਹੜੀ ਲਗਾਉਣ ਵਾਲੇ ਵੀ ਬੇਰੁਜ਼ਗਾਰ ਹੋ ਚੁੱਕੇ ਹਨ। ਪ੍ਰਸ਼ਾਸਨ ਦੇ ਫ਼ੈਸਲੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਦੇ ਖ਼ਿਲਾਫ਼ ਹੀ ਹੁੰਦੇ ਹਨ ਜਦ ਕਿ ਸ਼ਰਾਬ ਦੇ ਠੇਕੇ ਹਰ ਸਮੇਂ ਖੁੱਲ੍ਹੇ ਮਿਲਦੇ ਹਨ। ਪਹਿਲਾਂ ਹੀ ਨੋਟਬੰਦੀ ਕਾਰਨ ਆਮ ਲੋਕ ਬੇਰੁਜ਼ਗਾਰ ਅਤੇ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ ਹੁਣ ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਵੀ ਆਮ ਲੋਕਾਂ ਤੇ ਵਾਧੂ ਦਾ ਬੋਝ ਪੈ ਰਿਹਾ ਹੈ। ਉਨ੍ਹਾਂ ਫੈਸਲਾ ਕੀਤਾ ਕਿ ਪ੍ਰਸ਼ਾਸਨ ਦੇ ਫ਼ੈਸਲੇ ਵਿਰੁਧ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹਣਗੇ ਜੇਕਰ ਦੁਕਾਨਾਂ ਬੰਦ ਕਰਾਉਣ ਲਈ ਕੋਈ ਪ੍ਰਸ਼ਾਸਨ ਦਾ ਅਧਿਕਾਰੀ ਆਵੇਗਾ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ ਸਮੂਹ ਦੁਕਾਨਾਂ ਕੋਵਿਡ ਦੀਆਂ ਸ਼ਰਤਾਂ ਮੁਤਾਬਕ ਹੀ ਖੋਲ੍ਹੀਆਂ ਜਾਣਗੀਆਂ।ਇਸ ਮੌਕੇ ਮਲਕੀਤ ਸਿੰਘ ਸੰਤੋਖ ਸਿੰਘ ਗੁਰਚਰਨ ਸਿੰਘ ਆਦਿ ਮੌਜੂਦ ਸਨ ।

NO COMMENTS