ਕਰੋਨਾ ਦੇ ਖਿਲਾਫ ਲੜਾਈ ਲੜ ਰਹੇ ਪੁਲਿਸ ਕਰਮਚਾਰੀਆ ਤੇ ਕੀਤੀ ਫੁੱਲਾਂ ਦੀ ਵਰਖਾ

0
25

ਬੁਢਲਾਡਾ 28 ਮਈ( (ਸਾਰਾ ਯਹਾ/ਅਮਨ ਮਹਿਤਾ): ਕਰੋਨਾ ਵਾਇਰਸ ਦੇ ਖਿਲਾਫ ਸ਼ੁਰੂ ਤੋ ਹੀ ਕਰੋਨਾ ਯੋਧਿਆ ਵਜੋ ਲੜਾਈ ਲੜ ਰਹੇ ਪੁਲਿਸ ਮੁਲਾਜਮਾ ਦੀ ਹੋਸਲਾ ਅਫਜਾਈ ਕਰਦਿਆਂ ਰਾਸ਼ਟਰੀ ਸਵਯ ਸੇਵਕ  ਸੰਘ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ. ਇਸ ਮੋਕੇ ਤੇ ਬੋਲਦਿਆਂ ਸੰਘ ਦੇ ਜਤਿੰਦਰ ਕੁਮਾਰ ਐਡਵੋਕੇਟ, ਸਤੀਸ਼ ਖਿਪਲ ਨੇ ਕਿਹਾ ਕਿ ਇਸ ਲੜਾਈ ਵਿੱਚ ਪੁਲਿਸ ਵਲੋ ਹਰ ਥਾ ਤੇ ਸੰਕਟ ਦੀ ਕੜੀ ਵਿੱਚ ਨਿਭਾਈ ਗਈ ਡਿਊੂਟੀ ਅਤੇ ਸੇਵਾ ਕਾਬਿਲੇ ਤਾਰਿਫ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਕਰੋਨਾ ਮਹਾਮਾਰੀ ਦੇ ਇਤਿਹਾਸਾਂ ਦੀ ਪਾਲਣਾ ਸਬੰਧੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਵਾਰ ਵਾਰ ਅਪੀਲ ਕੀਤੀ ਗਈ ਜਿਸ ਕਰਕੇ ਅੱਜ ਮਾਨਸਾ ਜ਼ਿਲ੍ਹਾ ਪੂਰਾ ਕਰੋ ਨਾ ਮੁਕਤ ਹੋ ਚੁੱਕਿਆ ਹੈ ਅਤੇ ਇਸ ਬਿਮਾਰੀ ਦੇ ਪ੍ਰਕੋਪ ਨੂੰ ਮਾਨਸਾ ਜ਼ਿਲ੍ਹੇ ਵਿੱਚੋਂ ਖ਼ਤਮ ਕੀਤਾ ਗਿਆ ਹੈ। ਇਸ ਲੜਾਈ ਵਿੱਚ ਸਾਥ ਦੇਣ ਤੇ ਅਸੀ ਸੈਲੀਊਟ ਕਰਦੇ ਹਾਂ. ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਖਤਰਨਾਕ ਵਾਇਰਸ ਤੋਂ ਬਚਣ ਲਈ ਸਰਕਾਰ ਦੀਆਂ ਹਦਾਇਤਾ ਦਾ ਪਾਲਣ ਕਰੋ ਅਤੇ ਬੱਚਣ ਦੀ ਕੋਸ਼ਿਸ਼ ਕਰੋ. ਇਸ ਮੌਕੇ ਥਾਣਾ ਸਿਟੀ ਦੇ ਐੱਸ ਐੱਚ ਓ ਇੰਸਪੈਕਟਰ ਗੁਰਦੀਪ ਸਿੰਘ ਨੇ ਸੰਘ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਐਡਵੋਕੇਟ ਸਤੀਸ਼ ਕੁਮਾਰ, ਨੀਲਕਮਲ, ਕੁਲਜੀਤ ਪਾਠਕ, ਵਰੁਣ ਕੁਮਾਰ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here