ਕਰੋਨਾ ਮਹਾਂਮਾਰੀ ਸਬੰਧੀ ਲੋਕਾਂ ਨੂੰ ਪੋਸਟਰ ਵੰਡ ਕੇ ਕੀਤਾ ਜਾਗਰੂਕ

0
53

ਬੁਢਲਾਡਾ 18 ਜੁਲਾਈ( (ਸਾਰਾ ਯਹਾ/ਅਮਨ ਮਹਿਤਾ ): ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ਅੰਦਰ ਪੋਸਟਰ ਸਮੱਗਰੀ ਵੰਡੀ ਗਈ ਅਤੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਵਰਤੇ ਜਾਂਦੇ ਇਤਿਹਾਸਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਐਸ ਐਸ ਵਿਵਾਨ ਨਰਿੰਦਰ ਭਾਰਗਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬੱਚਣ ਲਈ ਵਰਤੇ ਜਾਣ ਵਾਲੇ ਇਤਿਆਤਾ ਬਾਰੇ ਐਸਡੀਐਮ ਸਾਗਰ ਸੇਤੀਆ ਅਤੇ  ਡੀ ਅੈਸ ਪੀ ਬਲਜਿਦਰ ਸਿੰਘ ਪੰਨੂੰ ਦੀ ਅਗਵਾਈ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਨੂੰ ਕਰੋਨਾ ਇਤਿਆਤਾ ਦੀ ਪਾਲਣਾ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਪੰਜਾਬ ਅਤੇ ਦੇਸ਼ ਨੂੰ ਇਸ ਕਰੋਨਾ ਨਾਮਕ ਬਿਮਾਰੀ ਤੋਂ ਮੁਕਤ ਕਰਵਾਈਏ ਜਿਸ ਲਈ ਸਾਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਿੱਚ ਕਰੋਨਾ ਮਹਾਂਮਾਰੀ ਸਬੰਧੀ ਦਿੱਤੀਆਂ ਗਿਆ ਹਦਾਇਤਾਂ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਤੁਸੀਂ ਜਾਣਕਾਰੀ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਦੇ ਸਕਦੇ ਹੋ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਹਮੇਸ਼ਾ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ, ਇਕੱਠ ਨਹੀਂ ਕਰਨਾ, ਕਿਸੇ ਨਾਲ ਹੱਥ ਨਹੀਂ ਮਿਲਾਉਣਾ, ਸੋਸ਼ਲ ਡਿਸਟੈਸਿਗ, ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲੋ, ਜੇਕਰ ਕੋਈ ਇਕਾਂਤਵਾਸ ਵਾਲਾ ਵਿਅਕਤੀ ਬਾਹਰ ਘੁੰਮਦਾ ਹੈ ਤਾਂ ਤੁਰੰਤ ਪੁਲਿਸ ਨੂੰ ਜਾਣਕਾਰੀ ਦਿਓ, ਕਰੋਨਾ ਮਹਾਂਮਾਰੀ ਕਰਕੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲੋਕਡਾਉਨ ਜਾਰੀ ਰਹੇਗਾ ਆਦਿ  ਜਾਨਕਾਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸਮੂਹ ਪੁਲਿਸ ਕਰਮਚਾਰੀ ਹਾਜ਼ਰ ਸਨ।

NO COMMENTS