
ਬੁਢਲਾਡਾ3 ਅਕਤੂਬਰ (ਸਾਰਾ ਯਹਾ/ਅਮਨ ਮਹਿਤਾ): ਸਥਾਨਕ ਸ਼ਹਿਰ ਅੰਦਰ ਕਰੋਨਾਂ ਮਹਾਮਾਰੀ ਦੀ ਲਾਗ ਦੀ ਬਿਮਾਰੀ ਨੂੰ ਫੈਲਾਉਣ ਲਈ ਕੁਝ ਆਈਲੈਟਸ ਸੈਂਟਰ ਬੰਦ ਮੁੱਖ ਗੇਟਾਂ ਦੇ ਅੰਦਰ ਪੜਾਉਣ ਵਿੱਚ ਰੁੱਝੇ ਹੋਏ ਸਨ ਜਿਸ ਦੇ ਚਲਦਿਆਂ ਅੱਜ ਪੁਲਿਸ ਨੇ ਸ਼ਹਿਰ ਦੇ ਵੱਖ ਵੱਖ ਸੈਟਰਾਂ ਵਿੱਚ ਛਾਪਾਮਾਰੀ ਕਰਕੇ ਜਿੱਥੇ ਵਿਿਦਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਆਪਣੇ ਘਰੇ ਭੇਜ਼ ਦਿੱਤਾ ਅਤੇ ਸੈਟਰ ਮਾਲਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ। ਡੀ ਐਸ ਪੀ ਬਲਜਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਅੱਜ ਸਵੇਰੇ ਸਿਟੀ ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਆਈਲੈਟਸ ਸੈਟਰਾ ਤੇ ਛਾਪਾਮਾਰੀ ਕੀਤੀ ਗਈ ਜਿੱਥੇ ਵਿਿਦਆਰਥੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਸੀ। ਪੁਲਿਸ ਨੇ ਆਈਲੈਟਸ ਸੈਟਰ ਮਾਲਕ ਅਕਾਸ਼ ਵਰਮਾ ਅਤੇ ਰਾਮਪਾਲ ਰੋਹਿਤ ਗਰਗ ਦੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕਰਕੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਇਤਿਆਤ ਦੀ ਕਿਸੇ ਨੂੰ ਵੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਹੀ ਕਰੋਨਾ ਮਹਾਮਾਰੀ ਦੇ ਇਤਿਆਤ ਦੀ ਪਾਲਣਾ ਨੂੰ ਲਾਗੂ ਕਰਨ ਲਈ ਪੁਲਿਸ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
