*ਕਰੋਨਾ ਮਹਾਮਾਰੀ ਦੇ ਚਲਦਿਆ ਟੀਕੇ ਲਗਵਾਉਣ ਦਾ ਕੈਪ ਲਗਾਇਆ*

0
70

ਬੁਢਲਾਡਾ 7 ਮਈ (ਸਾਰਾ ਯਹਾਂ/ਅਮਨ ਮਹਿਤਾ): ਕੋਰੋਨਾ ਮਾਹਾਮਾਰੀ ਦੇ ਮੱਦੇਨਜ਼ਰ ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਪ ਸਥਾਨਕ ਵਾਰਡ ਨੰਬਰ 15 ਵਿਖੇ ਕੋਸਲਰ ਗੁਰਪ੍ਰੀਤ ਕੋਰ ਚਹਿਲ ਵਲੋ ਲਗਵਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਵਲੋ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਅਤੇ ਸੋਨੂ ਆਦਿ ਵਲੋ ਟੀਕੇ ਲਗਾਏ ਗਏ ਅਤੇ ਕਰੋਨਾ ਮਹਾਮਾਰੀ ਤੋ ਬਚਣ ਲਈ ਸਿਹਤ ਵਿਭਾਗ ਵਲੋ ਦਿੱਤੀਆ ਹਦਾਇਤਾ ਦੀ ਪਾਲਣਾ ਕਰਨ ਲਈ ਕਿਹਾ ਗਿਆ। ਕੈਪ ਮੌਕੇ 50 ਵਿਅਕਤੀਆਂ ਵਲੋ ਟੀਕੇ ਲਗਵਾਏ ਗਏ। ਇਸ ਮੋਕੇ ਉਹਨਾ ਕਿਹਾ ਕਿ ਸਾਨੂੰ ਇਸ ਮਹਾਮਾਰੀ ਤੋ ਬਚਣ ਲਈ ਆਪਣੇ ਘਰਾ ਵਿੱਚ ਰਹਿਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਚਹਿਲ ਨੇ ਕਿਹਾ ਕਿ ਕੋਰੋਨਾ ਮਾਹਾਮਾਰੀ ਇੱਕ ਭਿਆਨਕ ਰੂਪ ਧਾਰਨ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸਾਨੂੰ ਇਹ ਸੋਚਣ ਦੀ ਬਜਾਏ ਕੋਰੋਨਾ ਸਾਡਾ ਕੀ ਕਰਲੂ, ਲੋਕਾਂ ਨੇ ਇਸ ਬੀਮਾਰੀ ਦਾ ਨਤੀਜਾ ਤੋਂ ਜਾਣੂ ਹੋਣਾ ਚਾਹੀਦਾ ਅਤੇ ਸਮੁੱਚੇ ਦੇਸ਼ ਅਤੇ ਪੰਜਾਬੀ ਦੇ ਇਸ ਦੇ ਨਤੀਜੇ ਬਹੁਤ ਹੀ ਜ਼ਿਆਦਾ ਭਿਆਨਕ ਨਤੀਜੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਕੋਵਿੰਦ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਵੱਧ ਤੋਂ ਵੱਧ ਆਪਣੇ ਘਰਾਂ ਵਿੱਚ ਰਹਿਣਾ ਚਾਹੀਦੈ ਬਿਨਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਉਣੇ ਚਾਹੀਦੇ ਹਨ ਮਾਸਕ ਪਾ ਕੇ ਰੱਖਣੇ ਚਾਹੀਦੇ ਹਨ। ਇਸ ਨਾਲ ਹੀ ਅਸੀਂ ਆਪਣਾ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਦਾ ਬਚਾਅ ਕਰ ਸਕਦੇ ਹਾਂ। ਇਸ ਮੋਕੇ ਤਰਜੀਤ ਚਹਿਲ, ਸੁਮੀਤ ਕੁਮਾਰ, ਦੀਪੂ ਵਰਮਾ ਅਤੇ ਹੋਰ ਮੁਹੱਲਾ ਨਿਵਾਸੀ  ਆਦਿ ਹਾਜਰ ਸਨ।

LEAVE A REPLY

Please enter your comment!
Please enter your name here