ਮਾਨਸਾ 13 ਮਾਰਚ(ਬਪਸ):ਸਰਦੂਲਗੜ੍ਹ ਪ੍ਰਸ਼ਾਸਨ ਵੱਲੋਂ ਪਿੰਡ ਫੱਤਾ ਮਾਲੋਕਾ ਵਿਖੇ ਕਰੋਨਾ ਵਾਇਰਸ ਸਬੰਧੀ ਜਾਗਰੂਕ ਮੋਕ ਡਰਿੱਲ ਕਰਵਾਈ ਗਈ। ਕਰੋਨਾ ਵਾਇਰਸ ਦੀ ਬਿਮਾਰੀ ਨਾਲ ਨਜਿੱਠਣ ਸਬੰਧੀ ਮੌਕ ਡਰਿੱਲ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਸਰਦੂਲਗੜ੍ਹ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਰਾਜਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ । ਇਸ ਮੌਕੇ ਬੋਲਦਿਆ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਕਰੋਨਾ ਵਾਇਰਸ ਤੋਂ ਡਰਨ ਦੀ ਲੋੜ ਨਹੀਂ ਹੈ। ਸਿਹਤ ਵਿਭਾਗ ਵੱਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਸ ਦੀ ਪਾਲਣ ਕਰਕੇ ਅਸੀਂ ਕਰੋਨਾ ਵਾਇਰਸ ਤੋਂ ਦੂਰ ਰਹਿ ਸਕਦੇ ਹਾਂ l ਉਨ੍ਹਾਂ ਨੇ ਸਮੁੱਚੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਕਰੋਨਾ ਵਾਇਰਸ ਤੋਂ ਨਜਿੱਠਣ ਲਈ ਹਰ ਸਮੇਂ ਤਿਆਰ ਰਿਹਾ ਜਾਵੇ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ । ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੋਹਣ ਲਾਲ ਅਰੋੜਾ ਨੇ ਦੱਸਿਆ ਕਿ ਐਸ.ਡੀ.ਐਚ. ਸਰਦੂਲਗੜ੍ਹ ਵਿਖੇ ਰੈਪਿਡ ਰਿਸਪੋਂਸ ਟੀਮ ਦਾ ਗਠਨ ਕੀਤਾ ਗਿਆ ਹੈ। ਜੋ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹੇਗੀ । ਉਨ੍ਹਾਂ ਕਿਹਾ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਆਉਂਦੀ ਹੈ ਤਾਂ ਉਸ ਨੂੰ ਹਸਪਤਾਲ ਵਿੱਚ ਆ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਕਿਸ ਤਰ੍ਹਾਂ ਸਾਂਭ-ਸੰਭਾਲ ਕਰਨੀ ਹੈ। ਕਿਸ ਤਰ੍ਹਾਂ ਹਸਪਤਾਲ ਵਿੱਚ ਲਿਆ ਕੇ ਆਈਸੋਲੇਟ ਅਤੇ ਇਲਾਜ ਕਰਨਾ ਹੈ। ਇਸ ਸਬੰਧੀ ਆਮ ਲੋਕਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਆਦਿ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਗੁਰਜੀਤ ਸਿੰਘ ਢਿੱਲੋਂ, ਬੀਡੀਪੀਓ ਸਰਦੂਲਗੜ੍ਹ ਮੇਜਰ ਸਿੰਘ, ਬੀਡੀਪੀਓ ਝੁਨੀਰ ਸੁਖਦੀਪ ਸਿੰਘ, ਥਾਣਾ ਮੁਖੀ ਝੁਨੀਰ ਜਗਦੇਵ ਸਿੰਘ, ਸਰਪੰਚ ਗੁਰਸੇਵਕ ਸਿੰਘ ਤਰਲੋਕ ਸਿੰਘ ਆਦਿ ਹਾਜ਼ਰ ਸਨ ।ਕੈਪਸ਼ਨ: ਕਰੋਨਾ ਵਾਇਰਸ ਸਬੰਧੀ ਕਰਵਾਈ ਜਾਗਰੂਕ ਮੋਕ ਡਰਿੱਲ ਮੌਕੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਕਾਰੀ।Attachments area