ਮਾਨਸਾ, 25 ਜਨਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)-ਸੀਨੀਅਰ ਕਾਂਗਰਸੀ ਆਗੂ, ਸ਼੍ਰੀ ਸਨਾਤਨ ਧਰਮ ਸਭਾ ਦੇ ਮੈਂਬਰ ਅਤੇ ਸ਼੍ਰੀ ਸ਼ਿਵ ਸ਼ੰਕਰ ਸੇਵਾ ਦਲ (ਅਰੁਣਾਏ ਵਾਲੇ) ਦੇ ਪ੍ਰਧਾਨ ਭੂਸ਼ਣ ਮੱਤੀ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਭਗਵਾਨ ਦਾਸ ਅੱਜ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 4 ਫਰਵਰੀ ਦਿਨ ਐਤਵਾਰ ਨੂੰ ਇੱਥੋਂ ਦੇ ਵਾਟਰ ਵਰਕਸ ਰੋਡ ਸਥਿਤ ਗਊਸ਼ਾਲਾ ਭਵਨ ਬਲਾਕ ਏ ਵਿਖੇ ਬਾਅਦ ਦੁਪਹਿਰ 1 ਵਜੇ ਪਵੇਗਾ।
ਕਾਂਗਰਸੀ ਆਗੂ ਭੂਸ਼ਣ ਮੱਤੀ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਕੁਲਵੰਤ ਰਾਏ ਸਿੰਗਲਾ, ਵਿਧਾਇਕ ਡਾ. ਵਿਜੇ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ, ਅਜੀਤਇੰਦਰ ਸਿੰਘ ਮੋਫਰ, ਮੰਗਤ ਰਾਏ ਬਾਂਸਲ, ਹਰਦੇਵ ਸਿੰਘ ਅਰਸ਼ੀ, ਸ਼ਿਵ ਸੈਨਾ ਸ਼ਿੰਦੇ ਗਰੁੱਪ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਤਿੰਦਰ ਸਿੰਗਲਾ, ਸਹਾਇਕ ਐਕਸੀਅਨ ਅੰਮ੍ਰਿਤਪਾਲ ਗੋਇਲ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਯੂਥ ਆਗੂ ਅਤੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਚੁਸਪਿੰਦਰਵੀਰ ਭੁਪਾਲ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਗਾਗੋਵਾਲ, ਅਕਾਲੀ ਦਲ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ, ਪੰਜਾਬ ਅਗਰਵਾਲ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ, ਸੀਨੀਅਰ ਸਿਟੀਜਨ ਕੌਂਸਲ ਦੇ ਪ੍ਰਧਾਨ ਮਾ. ਰੁਲਦੂ ਰਾਮ ਬਾਂਸਲ, ਖਜਾਨਚੀ ਮਾ. ਤੀਰਥ ਸਿੰਘ ਮਿੱਤਲ, ਸਨਾਤਨ ਧਰਮ ਸਭਾ ਦੇ ਪ੍ਰਧਾਨ ਵਿਨੋਦ ਭੰਮਾ, ਆਗੂ ਬਿੰਦਰਪਾਲ ਗਰਗ, ਕ੍ਰਿਸ਼ਨ ਬਾਂਸਲ, ਹਰੀ ਰਾਮ ਡਿੰਪਾ, ਸਮਾਜ ਸੇਵੀ ਅਤੇ ਪ੍ਰਸਿੱਧ ਸਰਜਨ ਡਾ. ਤੇਜਿੰਦਰਪਾਲ ਸਿੰਘ ਰੇਖੀ, ਵਾਈਸ ਆਫ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਟਰੱਕ ਯੂਨੀਅਨ ਦੇ ਪ੍ਰਧਾਨ ਰਿੰਪੀ ਮਾਨਸ਼ਾਹੀਆ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬੱਬੀ ਦਾਨੇਵਾਲੀਆ, ਕਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਨੰਦਗੜ੍ਹੀਆ, ਸ਼੍ਰੀ ਰਾਮ ਨਾਟਕ ਕਲੱਬ ਦੇ ਸਟੇਜ ਸਕੱਤਰ ਰਮੇਸ਼ ਟੋਨੀ, ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਆਗੂ ਸੰਜੀਵ ਪਿੰਕਾ, ਸ਼੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਦੇ ਪ੍ਰਧਾਨ ਸੁਰੇਸ਼ ਕਰੋੜੀ, ਸ਼੍ਰੀ ਬਾਲਾ ਜੀ ਪਰਿਵਾਰ ਸੰਘ ਦੇ ਪ੍ਰਧਾਨ ਸੁਰਿੰਦਰ ਪਿੰਟਾ, ਯੂਥ ਕਾਂਗਰਸੀ ਆਗੂ ਸੰਯੋਗਪ੍ਰੀਤ ਸਿੰਘ ਡੈਵੀ , ਸੁਭਾਸ਼ ਡਰਾਮਾਟਿਕ ਕਲੱਬ ਦੇ ਪ੍ਰਧਾਨ ਪ੍ਰਵੀਨ ਕੁਮਾਰ, ਬਲਜੀਤ ਸ਼ਰਮਾਂ ਪ੍ਰਧਾਨ ਪ੍ਰੋਪਰਟੀ ਐਸੋਸੀਏਸ਼ਨ ਮਾਨਸਾ ਅਤੇ ਪ੍ਰਵੀਨ ਟੋਨੀ ਸ਼ਰਮਾ ਡਾਇਰੈਕਟਰ ਸੁਬਾਸ਼ ਡ੍ਰਾਮਾਟਿਕ ਕਲੱਬ ਮਾਨਸਾ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਇਸ ਨੇਕ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਮੱਤੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।