*ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਦੇ ਹੱਕ ਵਿੱਚ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾਵੇਗਾ:ਜ਼ਿਲਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ*

0
82

ਮਾਨਸਾ, 22 ਅਪ੍ਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਦੇ ਹੱਕ ਵਿੱਚ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਨਸਾ ਵਿਖੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਵੋਟਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਸਬੰਧੀ ਅਰਸ਼ਦੀਪ ਸਿੰਘ ਮਾਇਕਲ ਗਾਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਲੋਕਸਭਾ ਹਲਕਾ ਬਠਿੰਡਾ ਤੋਂ ਨਾਮਜ਼ਦ ਸਰਦਾਰ ਜੀਤ ਮਹਿੰਦਰ ਸਿੱਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕਸਭਾ ਵਿਚ ਭੇਜਾਂਗੇ। ਮੈਂ ਪੰਜਾਬ ਦੇ ਲੋਕਾਂ ਨੂੰ ਇਹ ਭਰੋਸਾ ਦਵਾਉਂਦਾ ਹਾਂ ਕਿ ਲੋਕਸਭਾ ਹਲਕਾ ਬਠਿੰਡਾ ਦਾ ਸਰਵਪੱਖੀ ਵਿਕਾਸ ਕਰਨ ਲਈ ਯਤਨਸ਼ੀਲ ਰਹਿਣਗੇ ਉਨ੍ਹਾਂ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਦੇ ਕੇ ਕਾਮਯਾਬ ਕਰਨ ਲਈ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਹਰੇਕ ਵੋਟਰ ਤੱਕ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਾਡੇ ਵੱਲੋਂ ਵੱਖ ਵੱਖ ਪਿੰਡਾਂ ਵਿੱਚ 

23/04/2024 (ਮੰਗਲਵਾਰ) ਤੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਦੇ ਹੱਕ ਵਿੱਚ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਕਾਂਗਰਸੀ ਆਗੂਆਂ ਨਾਲ ਪ੍ਰੋਗਰਾਮ 

1. ਨਿਰਮਲ ਸਰਪੰਚ ਖਿਆਲਾ 1.30pm

2. ਸੰਦੀਪ ਮਹੰਤ ਜੀ mc 2.30pm

3. ਸ਼ਹਿਨਾਜ ਅਲੀ 3.00pm 

4. ਐਡੋਕੇਟ ਬਾਲੀਆ ਸਾਬ 3.30pm

5. ਕੇਸਰ ਦਲੇਵਾਂ ਜੀ 4.00pm

6. ਕੁਲਜੀਤ ਪਰਮਾਰ ਵਾਰਡ ਨੰਬਰ 7 4.30pm

7. ਪ੍ਰਿਤਪਾਲ ਮੋਂਟੀ ਜੀ 5.00pm

8. ਪਿੱਪਲ ਕਲੋਨੀ (ਦੀਪਾ mc)5.30pm

9. ਵਾਰਡ ਨੰਬਰ 14 (ਭਗਵਾਨ ਦਾਸ ਕਾਲਾ) 6.00pm

10. ਪ੍ਰੇਮ ਸਾਗਰ ਜੀ (ਭੋਲਾ) mc 6.30pm

11. ਸੰਦੀਪ ਸ਼ਰਮਾ mc (ਵਾਰਡ ਨੰਬਰ 9)7.00pm

12. ਨਰੋਤਮ ਚਹਿਲ ਜੀ 7.30pm

13. ਸੁਰੇਸ਼ ਜੀ ਨੰਦਗੜੀਆ ਸਾਬ 8.00pm ਨੂੰ ਕੀਤੀਆਂ ਜਾਣਗੀਆਂ। ਮੈਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰੋ। 

LEAVE A REPLY

Please enter your comment!
Please enter your name here