ਚੰਡੀਗੜ੍ਹ 24,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧੀ ਬਗਾਵਤ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਧੜੇ ਦੇ ਵਿਧਾਇਕਾਂ ਨੇ ਅੱਜ ਮੀਟਿੰਗ ਕਰਕੇ ਸ਼ਰੇਆਮ ਐਲਾਨ ਕੀਤਾ ਹੈ ਕਿ ਹੁਣ ਕੈਪਟਨ ਮਨਜ਼ੂਰ ਨਹੀਂ। ਬਾਗੀ ਵਿਧਾਇਕਾਂ ਤੇ ਮੰਤਰੀਆਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੀਟਿੰਗ ਕੀਤੀ।
ਮੀਟਿੰਗ ਮਗਰੋਂ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਬਰਗਾੜੀ ਕਾਂਡ, ਨਸ਼ਿਆਂ ਦਾ ਮੁੱਦਾ ਤੇ ਬਿਜਲੀ ਸਮਝੌਤੇ ਦਾ ਮਸਲਾ ਅਜੇ ਵੀ ਖੜ੍ਹਾ ਹੈ। ਇਸ ਉੱਪਰ ਮੁੱਖ ਮੰਤਰੀ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੱਸ ਮਾਫੀਆ, ਰੇਤ ਮਾਫੀਆ ਤੇ ਦਲਿਤਾਂ ਦੇ ਮੁੱਦੇ ਪਹਿਲਾਂ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇੰਟੈਲੀਜੈਂਸ ਖਾਲ੍ਹੀ ਘਰ ਦੇ ਡੰਡੇ ਮਾਰਦੀ ਹੈ। ਇਹ ਨਹੀਂ ਹੋ ਸਕਦਾ ਇੰਟੈਲੀਜੈਂਸ ਨੂੰ ਪਤਾ ਨਾ ਹੋਵੇ ਸੁਮੇਧ ਸੈਣੀ ਘਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਸੀਂ ਹਾਈਕਮਾਂਡ ਤੋਂ ਸਮਾਂ ਮੰਗ ਰਹੇ ਹਾਂ, ਮਿਲਣ ਜਾ ਰਹੇ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਇਸ ਮੁੱਖ ਮੰਤਰੀ ਨਾਲ ਸਾਡੇ ਮਸਲੇ ਹੱਲ ਨਹੀਂ ਹੋ ਰਹੇ। ਸਾਨੂੰ ਯਕੀਨ ਨਹੀਂ ਵਾਅਦੇ ਪੂਰੇ ਹੋਣਗੇ। ਵੱਡੇ ਚੋਣ ਵਾਅਦੇ ਹਾਲੇ ਵੀ ਅਧੂਰੇ ਹਨ। ਇਸ ਲਈ ਵਾਅਦੇ ਪੂਰੇ ਹੋਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ।https://imasdk.googleapis.com/js/core/bridge3.476.0_en.html#goog_2088690343
ਦੱਸ ਦਈਏ ਕਿ ਬਾਗੀ ਕਾਂਗਰਸੀ ਲੀਡਰਾਂ ਦੀ ਮੀਟਿੰਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਈ ਮੰਤਰੀ ਤੇ ਵਿਧਾਇਕ ਸ਼ਾਮਲ ਸੀ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿੱਚ ਇਹ ਬੈਠਕ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਰਹੇ।
ਉਧਰ ਖ਼ਬਰ ਤਾਂ ਇਹ ਵੀ ਹੈ ਕਿ ਪੰਜ ਤੋਂ ਸੱਤ ਮੰਤਰੀ ਅਸਤੀਫ਼ਾ ਵੀ ਦੇ ਸਕਦੇ ਹਨ। ਇਹ ਮੰਤਰੀ ਅੱਜ ਸੋਨੀਆ ਗਾਂਧੀ ਨੂੰ ਮਿਲਣ ਜਾਣਗੇ। ਇਨ੍ਹਾਂ ਮੰਤਰੀਆਂ ‘ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ ਤੇ ਜਨਰਲ ਸਕੱਤਰ ਪ੍ਰਗਟ ਸਿੰਘ ਦਾ ਨਾਂ ਸਾਹਮਣੇ ਆਇਆ ਹੈ ਜਿਨ੍ਹਾਂ ਦੇ ਦਿੱਲੀ ਦੌਰੇ ਦੀ ਚਰਚਾ ਹੋ ਰਹੀ ਹੈ