ਫਗਵਾੜਾ 28,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਗਵਾੜਾ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਕਰਵਾਈ ਗਈ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸਦੇ ਨਾਲ ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਗਿਆ।
ਦਰਅਸਲ ਅੱਜ ਫਗਵਾੜਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ‘ਅਲਖ ਜਗਾਓ ‘ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਇਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਨੂੰ ਲਪੇਟੇ ’ਚ ਲੈਂਦੇ ਹੋਏ ਨਿਸ਼ਾਨੇ ਵਿੰਨ੍ਹੇ।
ਸੁਖਬੀਰ ਬਾਦਲ ਨੇ ਕਿਹਾ, “ਸਾਡੀ ਸਰਕਾਰ ਆਉਣ ਤੇ ਸਕਾਲਰਸ਼ਿਪ ਘੁਟਾਲੇ ਵਾਲੇ ਮੰਤਰੀਆਂ ਨੂੰ ਜੇਲ੍ਹ ਅੰਦਰ ਸੁੱਟਿਆ ਜਾਏਗਾ।ਕਾਂਗਰਸ ਦੀ ਸਰਕਾਰ ਦਾ ਇਕੋ-ਇਕ ਕੰਮ ਪੰਜਾਬ ਦੀ ਲੁੱਟ ਕਰਨਾ ਅਤੇ ਪੈਸਾ ਇੱਕਠਾ ਕਰਨਾ ਹੈ। ਘੁਟਾਲੇ ਕਰਨ ਵਾਲੇ ਮੰਤਰੀਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ ਤੇ ਸਾਡੀ ਸਰਕਾਰ ਆਉਣ ਤੇ ਸਕਾਲਰਸ਼ਿਪ ਵਿੱਚ ਘੁਟਾਲੇ ਕਰਨ ਵਾਲੇ ਮੰਤਰੀਆਂ ਨੂੰ ਜੇਲ੍ਹ ਅੰਦਰ ਸੁੱਟਿਆ ਜਾਵੇਗਾ।”
ਫਗਵਾੜਾ ’ਚ ਗਰਜਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲ੍ਹੀ ਨਹੀਂ ਐ, ਸਗੋਂ ਕਾਂਗਰਸੀਆਂ ਦੀ ਨੀਅਤ ਖ਼ਰਾਬ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਾਰੇ ਬੋਲ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ “ਕੇਜਰੀਵਾਲ ਸਭ ਤੋਂ ਵੱਡਾ ਧੋਖੇਬਾਜ਼ ਮੰਤਰੀ ਹੈ।ਸਤਾ ’ਚ ਆਉਣ ਲਈ ਪਹਿਲਾ ਕੈਪਟਨ ਸਰਕਾਰ ਨੇ ਨੌਕਰੀ ਦੇਣ ਦੇ ਫਾਰਮ ਭਰਵਾਏ ਸਨ ਅਤੇ ਹੁਣ ਕੇਜਰੀਵਾਲ 300 ਯੂਨਿਟ ਬਿਜਲੀ ਮੁਆਫ਼ ਦੇ ਭਰਵਾ ਰਿਹਾ ਹੈ। ਕੈਪਟਨ ਨੇ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ, ਠੀਕ ਉਸੇ ਤਰ੍ਹਾਂ ਹੁਣ ਕੇਜਰੀਵਾਲ ਵੀ ਲੋਕਾਂ ਨੂੰ ਠੱਗ ਰਿਹਾ ਹੈ।”