*ਕਾਂਗਰਸ ਦੀਆਂ ਮੁਸ਼ਕਲਾਂ ਵਧੀਆਂ, ਨਵਜੋਤ ਸਿੱਧੂ ਪ੍ਰਚਾਰ ਛੱਡ ਕੇ ਵੈਸ਼ਨੋ ਦੇਵੀ ਪੁੱਜੇ*

0
82

 10 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਅੰਦਰਲੇ ਆਗੂਆਂ ਦੀ ਆਪਸੀ ਖਿੱਚੋਤਾਣ ਚੱਲ ਰਹੀ ਹੈ। ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ  (Charanjit Singh Channi) ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਫੈਸਲੇ ਨੂੰ ਸਵੀਕਾਰ ਕਰਨ ਦਾ ਦਾਅਵਾ ਕੀਤਾ ਹੈ। ਪਰ ਇਕ ਹਫ਼ਤੇ ਵਿੱਚ ਦੂਜੀ ਵਾਰ ਨਵਜੋਤ ਸਿੰਘ ਸਿੱਧੂ ਪ੍ਰਚਾਰ ਨੂੰ ਅੱਧ ਵਿਚਾਲੇ ਛੱਡ ਕੇ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਹਨ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਲੜ ਰਹੇ ਹਨ।

ਨਵਜੋਤ ਸਿੱਧੂ ਦੀ ਗੈਰ-ਮੌਜੂਦਗੀ ਵਿੱਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਨਵਜੋਤ ਕੌਰ 2012 ਤੋਂ 2017 ਤੱਕ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੀ ਹੈ। 2017 ਵਿੱਚ ਨਵਜੋਤ ਕੌਰ ਨੇ ਸਿੱਧੂ ਲਈ ਆਪਣੀ ਸੀਟ ਛੱਡ ਦਿੱਤੀ ਸੀ। ਨਵਜੋਤ ਕੌਰ ਨੇ ਹਾਲਾਂਕਿ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ ਚੰਨੀ ਨਾਲੋਂ ਬਿਹਤਰ ਵਿਕਲਪ ਦੱਸਿਆ ਹੈ

ਇਹ ਸੀਟ ਸਿੱਧੂ ਦਾ ਗੜ੍ਹ ਰਹੀ

ਨਵਜੋਤ ਸਿੰਘ ਸਿੱਧੂ ਲਈ ਅੰਮ੍ਰਿਤਸਰ ਪੂਰਬੀ ਦੀ ਲੜਾਈ ਆਸਾਨ ਨਹੀਂ ਹੈ। ਨਵਜੋਤ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਚੁਣੌਤੀ ਦਿੱਤੀ ਜਾ ਰਹੀ ਹੈ। ਹਾਲਾਂਕਿ ਨਵਜੋਤ ਕੌਰ ਨੇ ਬਿਕਰਮ ਮਜੀਠੀਆ ‘ਤੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਾਏ ਹਨ।ਅੰਮ੍ਰਿਤਸਰ ਨਵਜੋਤ ਸਿੰਘ ਸਿੱਧੂ ਦਾ ਗੜ੍ਹ ਰਿਹਾ ਹੈ। ਵਿਧਾਇਕ ਬਣਨ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਤਿੰਨ ਲੋਕ ਸਭਾ ਚੋਣਾਂ ਜਿੱਤਣ ਵਿਚ ਕਾਮਯਾਬ ਰਹੇ ਹਨ। 2014 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਇਹ ਸੀਟ ਅਰੁਣ ਜੇਤਲੀ ਲਈ ਛੱਡਣੀ ਪਈ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਰੁਣ ਜੇਤਲੀ ਨੂੰ ਹਰਾਇਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

NO COMMENTS