ਕਾਂਗਰਸ ਦੀ ਅੰਤਰਿਮ ਪ੍ਰਧਾਨ ਰਹਿਣਗੇ ਸੋਨੀਆ ਗਾਂਧੀ, 6 ਮਹੀਨਿਆਂ ‘ਚ ਚੁਣਿਆ ਜਾਏਗਾ ਨਵਾਂ ਪ੍ਰਧਾਨ

0
50

ਨਵੀਂ ਦਿੱਲੀ 24 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੀ ਪੂਰੇ ਦੇਸ਼ ‘ਤੇ ਨਜ਼ਰ ਹੈ। ਦਰਅਸਲ, ਇਸ ਬੈਠਕ ਵਿਚ ਇਹ ਫੈਸਲਾ ਲਿਆ ਜਾ ਸਕਦਾ ਹੈ ਕਿ ਸੋਨੀਆ ਗਾਂਧੀ ਕੁਝ ਸਮਾਂ ਹੋਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਰਹਿਣਗੇ, ਇਸ ਤੋਂ ਬਾਅਦ ਛੇ ਮਹੀਨਿਆਂ ਬਾਅਦ ਨਵਾਂ ਪ੍ਰਧਾਨ ਚੁਣਿਆ ਜਾਏਗਾ।

ਇਸ ਦੇ ਨਾਲ ਹੀ ਸੀਡਬਲਯੂਸੀ ਵਿਚ ਅੰਬਿਕਾ ਸੋਨੀ ਨੇ ਕਿਹਾ ਕਿ ਪਾਰਟੀ ਸੰਵਿਧਾਨ ਮੁਤਾਬਕ ਪਾਰਟੀ ਲੀਡਰਸ਼ਿਪ ‘ਤੇ ਸੋਨੀਆ ਗਾਂਧੀ ਨੂੰ ਚਿੱਠੀ ਲਿਖਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।

ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਬਾਰੇ ਸੋਨੀਆ ਗਾਂਧੀ ਨੂੰ ਪੱਤਰ ਲਿਖਣ ਵਾਲੇ ਨੇਤਾਵਾਂ ਨੇ ਸੀਡਬਲਯੂਸੀ ਨੂੰ ਦੱਸਿਆ ਕਿ ਸੰਗਠਨ ਦੀ ਬਿਹਤਰੀ ਲਈ ਕੁਝ ਚਿੰਤਾਵਾਂ ਹਨ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਇੱਕ ਪੱਤਰ ਲਿਖਿਆ ਸੀ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ‘ਤੇ ਪੂਰਾ ਭਰੋਸਾ ਹੈ।

ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਸੀਮਾਵਾਂ ਦੇ ਅੰਦਰ ਮਸਲੇ ਉਠਾਏ ਹਨ, ਫਿਰ ਵੀ ਜੇ ਕਿਸੇ ਨੂੰ ਲੱਗਦਾ ਹੈ ਕਿ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।

NO COMMENTS