*ਕਾਂਗਰਸ ਨਾਲ ਗੱਲਬਾਤ ‘ਤੇ ਕੈਪਟਨ ਦਾ ਵੱਡਾ ਐਲਾਨ, ਸੋਨੀਆ ਗਾਂਧੀ ਦਾ ਕੀਤਾ ਸ਼ੁਕਰੀਆ*

0
184

ਚੰਡੀਗੜ੍ਹ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਕਾਂਗਰਸ ਨਾਲ ਕੋਈ ਗੱਲਬਾਤ ਨਹੀਂ ਹੋਏਗੀ। ਉਨ੍ਹਾਂ ਨੇ ਕਾਂਗਰਸ ਨਾਲ ਕਿਸੇ ਕਿਸਮ ਦੀ ਗੱਲਬਾਤ ਚੱਲਣ ਦੀਆਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਹੁਣ ਗੱਲਬਾਤ ਦਾ ਸਮਾਂ ਖ਼ਤਮ ਹੋ ਗਿਆ ਹੈ ਤੇ ਪਾਰਟੀ ਛੱਡਣ ਦਾ ਫ਼ੈਸਲਾ ਹੀ ਆਖਰੀ ਹੈ।

ਚਰਚਾ ਸੀ ਕਿ ਕਾਂਗਰਸ ਹਾਈਕਮਾਨ ਕੈਪਟਨ ਨੂੰ ਮਨਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਕੈਪਟਨ ਜਦੋਂ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਦਿੱਲੀ ਗਏ ਸੀ ਤਾਂ ਉਸੇ ਵੇਲੇ ਪੰਜਾਬ ਦੇ ਕਾਂਗਰਸੀ ਲੀਡਰਾਂ ਦੀਆਂ ਵੀ ਦਿੱਲੀ ਵਿੱਚ ਹਾਈਕਮਾਨ ਨਾਲ ਮੀਟਿੰਗਾਂ ਚੱਲ ਰਹੀਆਂ ਸੀ। ਇਸ ਲਈ ਮੰਨਿਆ ਜਾ ਰਿਹਾ ਸੀ ਕਿ ਕੈਪਟਨ ਨੂੰ ਕਾਂਗਰਸ ਵੱਲੋਂ ਮਨਾਇਆ ਜਾ ਸਕਦਾ ਹੈ। ਹੁਣ ਕੈਪਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਵੱਖਰੀ ਪਾਰਟੀ ਬਣਾਉਣਗੇ।

ਕੈਪਟਨ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਨਵੀਂ ਰਾਜਸੀ ਪਾਰਟੀ ਦਾ ਐਲਾਨ ਕਰਨਗੇ ਜੋ ਪੰਜਾਬ ਦੇ ਹਿੱਤ ਲਈ ਮਜ਼ਬੂਤੀ ਨਾਲ ਕੰਮ ਕਰੇਗੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।

NO COMMENTS