ਕਾਂਗਰਸ ਨੂੰ ‘ਆਪ’ ਦਾ ਵੱਡਾ ਝਟਕਾ, ਕਾਂਗਰਸੀ ਲੀਡਰਾਂ ਨੇ ਫੜਿਆ ‘ਆਪ’ ਦਾ ਪੱਲਾ

0
133

ਚੰਡੀਗੜ੍ਹ 28 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਕਾਂਗਰਸੀ ਆਗੂਆਂ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ‘ਚ ਕਾਂਗਰਸ ਆਗੂ ਜਸਦੀਪ ਸਿੰਘ ਨਿੱਕੂ, ਹਰਮੀਤ ਸਿੰਘ ਪਠਾਣਮਾਜਰਾ ਅਤੇ ਬਸਪਾ ਆਗੂ ਗੁਰਪ੍ਰੀਤ ਸਿੰਘ ਸਿੱਧੂ ਅੱਜ ‘ਆਪ’ ‘ਚ ਸ਼ਾਮਲ ਹੋਏ।
ਜਰਨੈਲ ਸਿੰਘ ਅਤੇ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ‘ਆਪ’ ਪਰਿਵਾਰ ‘ਚ ਆਏ ਆਗੂ ਪਾਰਟੀ ਵੱਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

Big Blow To BJP In Punjab, Senior Leader Quits Party And Support Farmers |  ਪੰਜਾਬ 'ਚ ਬੀਜੇਪੀ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਪਾਰਟੀ ਛੱਡ ਕਿਸਾਨਾਂ ਨਾਲ ਡਟੇ

ਜਸਦੀਪ ਸਿੰਘ ਨਿੱਕੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਭਰਾ ਰਣਦੀਪ ਕਾਕਾ ਅਮਲੋਹ ਤੋਂ ਵਿਧਾਇਕ ਹਨ। ਪਰ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਕਰਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜੋ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਲਈ ਕਰ ਰਹੀ ਹੈ ਉਸ ਤੋਂ ਪ੍ਰਭਾਵਿਤ ਹੋ ਕੇ ਇਸ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਨਿਭਾਉਣਗੇ।

LEAVE A REPLY

Please enter your comment!
Please enter your name here