*ਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਬਣਾਇਆ ਉਮੀਦਵਾਰ*

0
27

07 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ।

ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਕਾਂਗਰਸ ਪਹਿਲਾਂ ਹੀ 12 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਲੁਧਿਆਣਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ, ਫਤਿਹਗੜ੍ਹ ਤੋਂ ਅਮਰ ਸਿੰਘ ਸਾਹਿਬ, ਫਰੀਦਕੋਟ ਤੋਂ ਅਮਰਜੀਤ ਕੌਰ ਸਹੋਤਾ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here