*ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਆਪ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ*

0
85

ਮਾਨਸਾ 4 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਆਪ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜਿੱਥੇ ਵੀ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਨਾਲ ਕੋਈ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਾਰਟੀ ਜਿਲਾ ਕਮੇਟੀ ਡੱਟ ਕੇ ਉਸ ਉਮੀਦਵਾਰ ਨਾਲ ਖੜੇਗੀ ਤੇ ਉਮੀਦਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਜਿਲਾ ਕਮੇਟੀ ਮਾਨਸਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਭਰੋਸੇਯੋਗਤਾ ਗਵਾ ਚੁੱਕੀ ਹੈ ਅਤੇ ਲੋਕਾਂ ਨਾਲ ਜੋ ਵਾਅਦੇ ਪੂਰੇ ਕੀਤੇ ਸੀ ਉਹ ਪੂਰੇ ਕਰਨ ਤੋਂ ਭੱਜ ਚੁੱਕੀ ਹੈ, ਜਿਸ ਕਾਰਨ ਪੰਚਾਇਤੀ ਚੋਣਾਂ ਵਿੱਚ ਉਹਨਾਂ ਨੂੰ ਆਪਣੀ ਹਾਰ ਦਾ ਪੂਰਾ ਡਰ ਸਤਾ ਰਿਹਾ ਹੈ। ਜਿਸ ਕਾਰਨ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਧੱਕੇ ਨਾਲ ਪੰਚਾਇਤੀ ਚੋਣਾਂ ਲੜਨ ਤੋਂ ਰੋਕ ਰਹੇ ਹਨ ਕਿਉਂਕਿ ਸੱਤਾਧਾਰੀ ਧਿਰ ਨੂੰ ਪਤਾ ਚਲ ਚੁੱਕਾ ਹੈ ਕਿ ਉਹਨਾਂ ਦੀ ਸਾਖ ਲੋਕਾਂ ਵਿੱਚ ਵਿਗੜ ਚੁੱਕੀ ਹੈ ਅਤੇ ਉਹਨਾਂ ਦਾ ਕੋਈ ਵੀ ਉਮੀਦਵਾਰ ਪੰਚਾਇਤੀ ਚੋਣਾਂ ਜਿੱਤਣ ਦੀ ਸੰਭਾਵਨਾ ਵਿੱਚ ਨਹੀਂ ਹੈ। ਉਹਨਾਂ ਕਿਹਾ ਕਿ ਪਾਰਟੀ ਜਿਲੇ ਅੰਦਰ ਪੂਰੀ ਤਨਦੇਹੀ ਨਾਲ ਪੰਚਾਇਤੀ ਚੋਣਾਂ ਲੜ ਰਹੀ ਹੈ ਅਤੇ ਜਿਲੇ ਦੇ ਸਮੁੱਚੇ ਪਿੰਡਾਂ ਵਿੱਚ ਕਾਂਗਰਸ ਪਾਰਟੀ ਦੇ ਪੰਚ ਸਰਪੰਚ ਜਿੱਤ ਕੇ ਪੰਚਾਇਤਾਂ ਬਣਾ ਰਹੇ ਹਨ। ਉਹਨਾਂ ਕਿਹਾ ਕਿ ਮੈਂ ਪਾਰਟੀ ਪ੍ਰਧਾਨ ਹੋਣ ਦੇ ਨਾਂ ਤੇ ਜਿਲੇ ਵਿੱਚ ਜਿੱਥੇ ਵੀ ਕਿਤੇ ਚੋਣ ਲੜ ਰਹੇ ਕਿਸੇ ਉਮੀਦਵਾਰ ਨੂੰ ਕੋਈ ਸਮੱਸਿਆ ਆਉਂਦੀ ਹੈ ਜਾਂ ਉਸ ਨਾਲ ਕੋਈ ਧੱਕੇਸ਼ਾਹੀ ਕੀਤੀ ਜਾਂਦੀ ਹੈ ਮੈਂ ਉਹਨਾਂ ਨਾਲ ਦਿਨ ਰਾਤ ਖੜਾਂਗਾ। ਅਤੇ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਕਿਤੇ ਵੀ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ

NO COMMENTS