
ਮਾਨਸਾ 30 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਮਾਨਸਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਇਕ ਪ੍ਰੈਸ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਵਿੱਕੀ ਨੇ ਕਿਹਾ ਕਿ ਹਰਿਆਣਾ ਅੰਦਰ ਕਾਂਗਰਸ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ ਤੇ ਬਹੁਮਤ ਹਾਸਲ ਕਰਕੇ ਸਰਕਾਰ ਬਣਾਵੇਗੀ। ਉਹਨਾਂ ਅੱਗੇ ਕਿਹਾ ਪਿਛਲੇ ਦਸ ਸਾਲ ਬੀਜੇਪੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰਿਆਣਾ ਵਾਸੀ ਤੰਗ ਆ ਚੁੱਕੇ ਹਨ ਤੇ ਹੁਣ ਵੋਟ ਰਾਹੀਂ ਜਵਾਬ ਦੇ ਕੇ ਭਾਜਪਾ ਨੂੰ ਚੱਲਦਾ ਕਰਨਗੇ ।ਵਿੱਕੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਹਰਿਆਣਾ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਦੀ ਸਰਹੱਦ ਨਾਲ ਲਗਦੇ ਪੰਜਾਬੀ ਭਾਈਚਾਰੇ ਨਾਲ ਰਾਬਤਾ ਕਰਨ ਤੇ ਕਾਂਗਰਸ ਪਾਰਟੀ ਲਈ ਪ੍ਰਚਾਰ ਦੀ ਜਿੰਮੇਵਾਰੀ ਦਿੱਤੀ ਹੈ। ਉਹਨਾਂ ਕਾਂਗਰਸ ਦੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਤੇ ਲਗਾਤਾਰ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਕੰਮ ਕਰਦੇ ਰਹਿਣਗੇ
