*ਕਾਂਗਰਸ ਭਵਨ ਅਤੇ ਇੰਦਰਾ ਗਾਂਧੀ ਕਾਲਜ ਵਿਖੇ 78ਵੇਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ*

0
81

ਬੁਢਲਾਡਾ 17 ਅਗਸਤ(ਸਾਰਾ ਯਹਾਂ/ਮਹਿਤਾ ਅਮਨ) 78ਵੇਂ ਸੁਤੰਤਰਤਾ ਦਿਹਾੜੇ ਨੂੰ ਸਮਰਪਿੱਤ ਬਲਾਕ ਕਾਂਗਰਸ ਕਮੇਟੀ ਵੱਲੋਂ ਇੰਦਰਾ ਕਾਂਗਰਸ ਭਵਨ ਵਿਖੇ ਤਿਰੰਗਾ ਝੰਡਾ ਲਹਿਰਾ ਕੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਝੰਡਾ ਲਹਿਰਾਉਣ ਦੀ ਰਸਮ ਹਲਕਾ ਇੰਚਾਰਜ ਰਣਵੀਰ ਕੌਰ ਨੇ ਅਦਾ ਕੀਤੀ ਅਤੇ ਰਾਸ਼ਟਰੀ ਗੀਤ ਜਨ ਗਨ ਮਨ ਤੋਂ ਉਪਰੰਤ ਵਰਕਰਾਂ ਚ ਲੱਡੂ ਵੀ ਵੰਡੇ ਗਏ। ਇਸ ਮੌਕੇ ਬਲਾਕ ਪ੍ਰਧਾਨ ਤਰਜੀਤ ਸਿੰਘ ਚਹਿਲ, ਖੇਮ ਸਿੰਘ , ਤੀਰਥ ਸਿੰਘ ਸਵੀਟੀ, ਸੁਖਚੈਨ ਸਿੰਘ ਬੋੜਾਵਾਲ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਦੂਸਰੇ ਪਾਸੇ ਕਾਂਗਰਸੀ ਆਗੂਆਂ ਵੱਲੋਂ ਇੰਦਰਾ ਗਾਂਧੀ ਕਾਲਜ ਵਿਖੇ ਵੀ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਲੋਕ ਸਭਾ ਚੋਣਾਂ ਲੜ ਚੁੱਕੇ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਝੰਡਾ ਲਹਿਰਾ ਕੇ ਰਾਸ਼ਟਰੀ ਗਾਇਨ ਉਪਰੰਤ ਕਾਂਗਰਸੀ ਵਰਕਰਾਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਬੋਲਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦੀਆਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਅਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਸਾਨੂੰ ਸ਼ਹੀਦਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰਖਣਾ ਚਾਹੀਦਾ ਹੈ। ਇਸ ਮੌਕੇ ਸਤਪਾਲ ਸਿੰਘ ਮੂਲੇਵਾਲਾ, ਹਰਵਿੰਦਰਦੀਪ ਸਿੰਘ ਸਵੀਟੀ, ਲਛਮਣ ਸਿੰਘ ਗੰਢੂਆਂ, ਰਾਜ ਕੁਮਾਰ ਬੱਛੋਆਣਾ, ਜੋਨੀ ਚਾਹਤ, ਗੁਰਿੰਦਰ ਮੋਹਨ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜਰ ਸਨ।

NO COMMENTS