ਮਾਨਸਾ, 06 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) ਕਾਂਗਰਸ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਚ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਦੇ ਤਹਿਤ 07 ਮਾਰਚ ਨੂੰ ਮਾਨਸਾ ਅਨਾਜ ਮੰਡੀ ਚੋਂ ਅਕਾਲੀ ਦਲ ਵੱਲੋਂ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਸੰਬੋਧਨ ਕਰਨ ਦੇ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ ਰੈਲੀ ਦੇ ਸੰਬੰਧ ਚ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵੱਲੋਂ ਮਾਨਸਾ ਜ਼ਿਲ੍ਹੇ ਦੇ ਸਮੂਹ ਆੜ੍ਹਤੀਆਂ ਅਤੇ ਵਪਾਰੀ ਵਰਗ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਅਕਾਲੀ ਦਲ ਦੀ ਰੋਸ ਰੈਲੀ ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਤਿੰਨ ਸਾਲ ਦੇ ਰਾਜ ਦੌਰਾਨ ਪੰਜਾਬ ਦੇ ਹਰ ਵਰਗ ਦਾ ਖ਼ੂਨ ਨਿਚੋੜਿਆ ਹੈ ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੇ ਰਾਜ ਤੋਂ ਹਰ ਵਰਗ ਦੁਖੀ ਹੈ ਜੋ ਕਿ ਇਸ ਸਰਕਾਰ ਨੂੰ ਜਲਦੀ ਚੱਲਦਾ ਕਰਨਾ ਚਾਹੁੰਦਾ ਹੈ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਚੋਂ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਉੱਥੇ ਹੀ ਕਾਂਗਰਸ ਦੇ ਰਾਜ ਦੌਰਾਨ ਬਿਜਲੀ ਰੇਟਾਂ ਚ ਕੀਤੀ ਗਈ ਬੜਾ ਉੱਤਰੀ ਕਾਰਨ ਪੰਜਾਬ ਦਾ ਹਰ ਵਰਗ ਦੁਖੀ ਹੈ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਦਾਨੇਵਾਲੀਆ ਸਰਪ੍ਰਸਤ ਆੜ੍ਹਤੀਆ ਐਸੋਸੀਏਸ਼ਨ ਗੁਰਪ੍ਰੀਤ ਸਿੰਘ ਚਹਿਲ ਚੰਦਰਭਾਨ ਕੁੱਕੀ ਜਿੰਮੀ ਮੁਨੀਸ਼ ਲਾਲ ਰਾਮ ਸੋਨੀ ਅੱਕਾਂਵਾਲੀ ਤਰਸੇਮ ਚੰਦ ਬਿੰਦਰ ਸਿੰਘ ਆਦਿ ਮੀਟਿੰਗ ਚੋਂ ਮੌਜੂਦ ਸਨ।