*ਕਾਂਗਰਸ ਸੂਬਾ ਪ੍ਰਧਾਨ ਵੜਿੰਗ ਨੇ ‘ਆਪ’ ‘ਤੇ ਕਸਿਆ ਤੰਜ, ਕਿਹਾ, ਦਿੱਲੀ ਮਾਡਲ ਤੋਂ ਸੰਗਰੂਰ ਮਾਡਲ ‘ਤੇ ਆ ਗਈ ‘ਆਪ’*

0
24

20 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) :  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਨੂੰ ‘ਮਾਡਲ ਜ਼ਿਲ੍ਹਾ’ ਐਲਾਨਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਦਿੱਲੀ

ਮਾਡਲ ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਆਪਣੀ ਨਵੀਂ ਰਣਨੀਤੀ ਨਾਲ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ।


ਕਾਂਗਰਸੀ ਆਗੂ ਨੇ ਕਿਹਾ ਕਿ ‘ਆਪ’ ਨੂੰ ਪਤਾ ਲੱਗ ਗਿਆ ਹੈ ਕਿ ਲੋਕਾਂ ਨੇ ਉਸ ਦੇ ਦਿੱਲੀ ਮਾਡਲ ਦੇ ਨਕਲੀ ਡਿਜ਼ਾਈਨ ਦੇਖ ਲਏ ਹਨ ਅਤੇ ਹੁਣ ਉਹ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਨੂੰ ਸੰਗਰੂਰ ਵਿੱਚ ਲੋਕਾਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ, ਇਸ ਲਈ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਪ੍ਰਚਾਰ ਲਈ ਬੁਲਾਇਆ ਹੈ। ਉਨ੍ਹਾਂ ਕਿਹਾ, ”ਜੇਕਰ ਤੁਸੀਂ ਸੋਚਦੇ ਹੋ ਕਿ ਕੇਜਰੀਵਾਲ ਤੁਹਾਡੇ ਲਈ ਵੋਟਾਂ ਪਾਉਣਗੇ, ਤਾਂ ਤੁਸੀਂ ਗਲਤ ਹੋ ਕਿਉਂਕਿ ‘ਆਪ’ ਅਤੇ ਇਸ ਦੀ ਲੀਡਰਸ਼ਿਪ ਪੰਜਾਬ ‘ਚ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।


ਵੜਿੰਗ ਨੇ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਤਿੰਨ ਮਹੀਨੇ ਪੂਰੀ ਤਰ੍ਹਾਂ ਫਲਾਪ ਰਹੇ। ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਫਿਰਕੂ ਝੜਪਾਂ ਹੋਈਆਂ ਹਨ। ਇਸ ਦੇ ਨਾਲ ਹੀ ਮੋਹਾਲੀ ‘ਚ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ ਹੋਇਆ ਸੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ।

ਕਾਂਗਰਸ ਨੂੰ ਘੱਟ ਨਾ ਸਮਝੋ
ਵੜਿੰਗ ਨੇ ਕਿਹਾ ਕਿ ਉਹ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਲੋਕ ਸਭਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਦੌਰੇ ‘ਤੇ ਗਏ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਕਮਜ਼ੋਰ ਨਾ ਸਮਝੋ, ਲੋਕ ਸਭਾ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੁੱਗਣੀ ਤਾਕਤ ਨਾਲ ਉਤਰੇਗੀ ਅਤੇ ਜ਼ਬਰਦਸਤ ਜਿੱਤ ਪ੍ਰਾਪਤ ਕਰੇਗੀ।

NO COMMENTS